31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਵਿਸਾਖੀ ਸਮਾਗਮ ਸੰਬੰਧੀ ਪੋਸਟਰ ਜਾਰੀ

Ad Position 21
No active advertisement
ਅਜੀਤ ਡੈਸਕ 12-04-2026
ਦਸੂਹਾ, 11 ਅਪ੍ਰੈਲ (ਭੁੱਲਰ)- ਛੇਵੀਂ ਪਾਤਸ਼ਾਹੀ ਮੀਰੀ-ਪੀਰੀ ਦੇ ਮਾਲਕ ਬੰਦੀ ਛੋੜ ਸਤਿਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ 14 ਅਪ੍ਰੈਲ ਨੂੰ ਮਨਾਏ ਜਾ ਰਹੇ ਵਿਸਾਖੀ ਦੇ ਤਿਉਹਾਰ ਸਬੰਧੀ ਪੋਸਟਰ ਰਿਲੀਜ਼ ਕੀਤਾ ਗਿਆ | ਇਸ ਮੌਕੇ ਸੰਪਰਦਾਇਕ ਕਾਰ ਸੇਵਾ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ, ਸੰਤ ਬਾਬਾ ਤੇਜਾ ਸਿੰਘ ਮੁੱਖ ਸੇਵਾਦਾਰ ਡੇਰਾ ਗੁਰੂਸਰ ਟਕਸਾਲ ਖੁੱਡਾ, ਸੰਤ ਸੁਖਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਢੀਂਡਸਾ, ਰਾਜ ਗੁਰਸ਼ਰਨ ਸਿੰਘ ਬਲੱਗਣ, ਦਵਿੰਦਰ ਸਿੰਘ ਕਾਹਲੋ, ਬਲਵਿੰਦਰ ਸਿੰਘ ਬੋਦਲ, ਐਡਵੋਕੇਟ ਰਮਨਪ੍ਰੀਤ ਸਿੰਘ ਰਿਆਤ, ਪ੍ਰਚਾਰਕ ਕਲਿਆਣ ਸਿੰਘ, ਨਰਿੰਦਰ ਪਾਲ ਸਿੰਘ ਪਾਰਟੀ, ਜ਼ਿਲ੍ਹਾ ਮੀਤ ਪ੍ਰਧਾਨ ਐੱਸ.ਸੀ ਵਿੰਗ ਬਲਵਿੰਦਰ ਸਿੰਘ ਬੋਦਲ, ਦਵਿੰਦਰ ਸਿੰਘ ਕਾਹਲੋਂ, ਜਸਵਿੰਦਰ ਸਿੰਘ ਕਾਲੜਾ, ਡਾਕਟਰ ਸੱਜਣ ਸਿੰਘ ਘੋਗਰਾ ਆਦਿ ਨੇ ਪੋਸਟਰ ਰਿਲੀਜ਼ ਕੀਤਾ | ਇਸ ਸਬੰਧੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ ਨੇ ਦੱਸਿਆ ਕਿ 12 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਆਰੰਭ ਕੀਤੇ ਜਾਣਗੇ 13 ਅਪ੍ਰੈਲ ਦੀ ਰਾਤ ਨੂੰ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ 'ਤੇ ਅਲੌਕਿਕ ਬਿਜਲਈ ਦੀਪ ਮਾਲਾ ਕੀਤੀ ਜਾਵੇਗੀ ਅਤੇ ਸਾਰੀ ਰਾਤ ਦੀਵਾਨ ਸਜਾਏ ਜਾਣਗੇ | 14 ਅਪ੍ਰੈਲ ਨੂੰ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਖੁੱਲੇ੍ਹ ਪੰਡਾਲ ਵਿਚ ਦੀਵਾਨ ਸਜਾਏ ਜਾਣਗੇ ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕਥਾ ਵਾਚਕ ਸ਼ਾਮਿਲ ਹੋਣਗੇ ਤੇ ਗੁਰਮਤਿ ਵਿਚਾਰਾਂ ਸਰਵਣ ਕਰਵਾਉਣਗੇ | ਉਨ੍ਹਾਂ ਦੱਸਿਆ ਕਿ 15 ਅਪ੍ਰੈਲ ਨੂੰ ਅੰਮਿ੍ਤ ਸੰਚਾਰ ਹੋਵੇਗਾ ਜਿਸ ਦੌਰਾਨ ਪੰਜ ਪਿਆਰਿਆਂ ਵੱਲੋਂ ਅੰਮਿ੍ਤ ਦੀ ਦਾਤ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਤਾਰਾ ਸਿੰਘ ਸੱਲਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਰਵਿੰਦਰ ਸਿੰਘ ਚੱਕ ਤੇ ਹੋਰ ਅਹੁਦੇਦਾਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਆਮਦ ਨੂੰ ਲੈ ਕੇ ਵੱਖ-ਵੱਖ ਸੁਸਾਇਟੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਜਾ ਚੁੱਕੀਆਂ ਹਨ | ਇਸ ਮੌਕੇ ਬਾਬਾ ਲਸ਼ਕਰ ਸਿੰਘ ਭੂਰੀ ਵਾਲੇ, ਪ੍ਰਚਾਰਕ ਭਾਈ ਕਲਿਆਣ ਸਿੰਘ, ਪ੍ਰਚਾਰਕ ਗਿਆਨੀ ਸਲਵਿੰਦਰ ਸਿੰਘ, ਪ੍ਰਚਾਰਕ ਗਿਆਨੀ ਸਰਤਾਜ ਸਿੰਘ ਬਸਰਾਵਾਂ, ਗੁਰ ਬਿਕਰਮ ਸਿੰਘ ਬਾਜਵਾ, ਰਜਵਿੰਦਰ ਸਿੰਘ ਰਾਜਾ, ਹਰਕਿਰਨ ਕੌਰ ਰਿਕੀ ਬੋਦਲ, ਅਮਨਦੀਪ ਸਿੰਘ ਮੂਨਕ, ਹਜ਼ੂਰੀ ਰਾਗੀ ਭਾਈ ਬਲਬੀਰ ਸਿੰਘ ਬੋਦਲ, ਹਜ਼ੂਰੀ ਰਾਗੀ ਮੰਗਲ ਸਿੰਘ,
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ- ਰਸੂਲਪੁਰ ਅਗਲੀ ਖ਼ਬਰ ਵਿ੍ੰਦਾਵਨ ਯਮੁਨਾ ਨਦੀ 'ਚ ਹੋਈ ਘਟਨਾ 'ਤੇ ਖੰਨਾ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24