ਟਾਂਡਾ ਉੜਮੁੜ, 11 ਅਪ੍ਰੈਲ (ਭਗਵਾਨ ਸਿੰਘ ਸੈਣੀ)- ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਨੇ ਹਰਸ਼ੀਪਿੰਡ ਵਿਖੇ ਬਲਜੀਤ ਸਿੰਘ ਹਰਸੀਪਿੰਡ ਦੀ ਅਗਵਾਈ ਵਿਚ ਅਜੇ ਪੰਡਿਤ ਦੇ ਗ੍ਰਹਿ ਵਿਚ ਰੱਖੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਵਿਚ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਲਈ ਕਿਸਾਨਾਂ ਨੂੰ 50000 ਰੁਪਏ ਮੁਆਵਜ਼ਾ ਦੇਵੇ | ਸ. ਰਸੂਲਪੁਰ ਨੇ ਪੰਜਾਬ ਨੂੰ ਤਰੱਕੀ ਤੇ ਵਿਕਾਸ ਦੇ ਰਸਤੇ ਉੱਤੇ ਲੈ ਕੇ ਜਾਣ ਲਈ ਪੰਜਾਬ ਵਿਚ ਅਕਾਲੀ ਸਰਕਾਰ ਬਣਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਅਕਾਲੀ ਦਲ ਇੱਕੋ ਇੱਕ ਅਜਿਹੀ ਪਾਰਟੀ ਹੈ ਜੋ ਹਰ ਇੱਕ ਵਰਗ ਦਾ ਖ਼ਿਆਲ ਰੱਖਦੀ ਹੈ ਅਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ | ਉਨ੍ਹਾਂ ਨੇ ਕਿਹਾ ਆਮ ਆਦਮੀ ਪਾਰਟੀ ਦੇ ਮੰਤਰੀ ਅੱਜ ਇੰਡਸਟਰੀ ਦੇ ਲੋਕਾਂ ਨੂੰ ਡਰਾ ਧਮਕਾ ਕੇ ਕਾਰੋਬਾਰ ਵਿਚ ਹਿੱਸਾ ਮੰਗ ਰਹੇ ਹਨ | ਹਾਲ ਹੀ ਵਿਚ ਮੁਕੇਰੀਆਂ ਵਿਖੇ ਇਕ ਟਰਾਲੀ ਕਾਰੋਬਾਰ ਮਾਲਕ ਨੂੰ ਫ਼ੋਨ 'ਤੇ ਧਮਕੀਆਂ ਦੇ ਹਨ | ਉਨ੍ਹਾਂ ਕਿਹਾ ਅਕਾਲੀ ਸਰਕਾਰ ਆਉਣ 'ਤੇ ਇਨ੍ਹਾਂ ਸਾਰੇ ਗੈਂਗਸਟਰਾਂ ਨੂੰ ਨੱਥ ਪਾਈ ਜਾਵੇਗੀ | ਉਨ੍ਹਾਂ ਨੇ ਪੰਜਾਬੀਆਂ ਨੂੰ ਪੂਰਨ ਬਹੁਮਤ ਨਾਲ ਅਕਾਲੀ ਦਲ ਦੀ ਸਰਕਾਰ ਪੰਜਾਬ ਵਿਚ ਬਣਾਉਣ ਦੀ ਅਪੀਲ ਕੀਤੀ | ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਸਰਕਾਰ ਤੋ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ | ਲੋਕਾਂ ਨੂੰ ਝੂਠੀਆਂ ਗਰੰਟੀਆਂ ਦੇ ਕੇ ਬਣੀ ਸਰਕਾਰ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ | ਉਨ੍ਹ ਾਂ ਕਿਹਾ ਕਿ ਸਿੱਖ ਪੰਥ ਅਤੇ ਪੰਥਕ ਮਸਲਿਆਂ ਦੇ ਹੱਲ ਲਈ ਅਕਾਲੀ ਦਲ ਨੂੰ ਜਿਤਾਉਣਾ ਜ਼ਰੂਰੀ ਹੈ | ਇਸ ਮੌਕੇ ਸ. ਰਸੂਲਪੁਰ ਨੇ ਆਏ ਹੋਏ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪਿ੍ਥੀਪਾਲ ਦਾਤਾ, ਬਲਜੀਤ ਸਿੰਘ ਹਰਸ਼ੀਪਿੰਡ, ਮਾਸਟਰ ਮਦਨ ਸਿੰਘ, ਕਸ਼ਮੀਰਾ ਸਿੰਘ, ਬਖ਼ਸ਼ੀਸ਼ ਸਿੰਘ, ਅਵਤਾਰ ਸਿੰਘ, ਅਜੇ ਪੰਡਿਤ, ਹਰਪ੍ਰੀਤ ਸਿੰਘ ਸੰਨੀ, ਅਵਤਾਰ ਸਿੰਘ, ਜਗੀਰ ਸਿੰਘ, ਸੁਖਦੇਵ ਸਿੰਘ, ਲਖਵਿੰਦਰ ਸਿੰਘ, ਸੋਢੀ, ਗੁਰਨਾਮ ਸਿੰਘ, ਬਖ਼ਸ਼ੀਸ਼ ਸਿੰਘ, ਗੱਗੀ, ਰਾਧੇ ਹਰਸੀ ਪਿੰਡ, ਬਲਬੀਰ ਸਿੰਘ, ਬਚਿੱਤਰ ਸਿੰਘ ਆਦਿ ਭਾਰੀ ਗਿਣਤੀ ਵਿਚ ਵਰਕਰ ਹਾਜ਼ਰ ਸਨ |