ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੀ.ਸੀ. ਵਿੰਗ (ਪੰਜਾਬ) ਦੇ ਨਵ-ਨਿਯੁਕਤ ਜਨਰਲ ਸਕੱਤਰ ਭੁਪਿੰਦਰ ਸਿੰਘ ਮਹਿੰਦੀਪੁਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸ.ਧਾਮੀ ਨੇ ਕਿਹਾ ਕਿ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਨਿਸ਼ਕਾਮ ਸੇਵਾਵਾਂ ਅਤੇ ਮਿਹਨਤ ਸਦਕਾ ਹੀ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ | ਉਨ੍ਹਾਂ ਉਮੀਦ ਜਿਤਾਈ ਕਿ ਮਹਿੰਦੀਪੁਰ ਪੱਛੜੀਆਂ ਸ਼੍ਰੇਣੀਆਂ ਨੂੰ ਪਾਰਟੀ ਨਾਲ ਜੋੜਨ ਅਤੇ ਪੰਥਕ ਹਿੱਤਾਂ ਦੀ ਰਾਖੀ ਲਈ ਦਿਨ-ਰਾਤ ਇਕ ਕਰਨਗੇ | ਭੁਪਿੰਦਰ ਸਿੰਘ ਮਹਿੰਦੀਪੁਰ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਤੇ ਸ: ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ |