ਗੜ੍ਹਸ਼ੰਕਰ, 11 ਅਪ੍ਰੈਲ (ਧਾਲੀਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਵਿਚ ਐੱਮ.ਕੇ. ਮਾਊਾਟ ਐਵਰੇਸਟ ਹਾਈ ਸਕੂਲ ਗੜ੍ਹਸ਼ੰਕਰ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਮੈਡਮ ਬਖ਼ਸ਼ੀਸ਼ ਕੌਰ ਨੇ ਦੱਸਿਆ ਕਿ ਅੱਠਵੀਂ ਜਮਾਤ ਦੇ ਨਤੀਜੇ ਵਿਚ ਸੀਮਾ ਪੁੱਤਰ ਜਮਨਾ ਪ੍ਰਸਾਦ ਨੇ 536 ਅੰਕ ਲੈ ਕੇ ਪਹਿਲਾ ਸਥਾਨ, ਫੈਜ਼ਲ ਪੁੱਤਰ ਅਨਿਲ ਕੁਮਾਰ ਨੇ 526 ਅੰਕ ਲੈ ਕੇ ਦੂਜਾ ਸਥਾਨ ਅਤੇ ਜੈਸਮੀਨ ਕੌਰ ਪੁੱਤਰ ਹਰਪ੍ਰੀਤ ਸਿੰਘ ਨੇ 473 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਮੈਡਮ ਬਖ਼ਸ਼ੀਸ਼ ਕੌਰ ਨੇ ਸਕੂਲ ਦੇ ਸ਼ਾਨਦਾਰ ਨਤੀਜੇ ਲਈ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਚੰਗੇ ਅੰਕ ਲੈ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਦੇ ਮਿਹਨਤੀ ਅਧਿਆਪਕਾਂ ਨੂੰ ਜਾਂਦਾ ਹੈ |