ਹਰਿਆਣਾ, 11 ਅਪ੍ਰੈਲ (ਖੱਖ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁੱਭ ਦਿਹਾੜੇ 'ਤੇ ਗੁਰਦੁਆਰਾ ਕਿਰਪਾ ਨਿਧਾਨ ਬਾਬਾ ਬੁੱਢਾ ਸਾਹਿਬ ਜੀ ਹਰਿਆਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਜਗਦੀਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਕਿਰਪਾ ਨਿਧਾਨ ਬਾਬਾ ਬੁੱਢਾ ਸਾਹਿਬ ਹਰਿਆਣਾ ਨੇ ਦੱਸਿਆ ਕਿ ਵਿਸਾਖੀ ਦਾ ਦਿਹਾੜਾ ਮਨਾਉਣ ਦੇ ਸਬੰਧ 'ਚ 14 ਅਪ੍ਰੈਲ ਨੂੰ ਧਾਰਮਿਕ ਸਮਾਗਮ ਕੀਤਾ ਜਾ ਰਿਹਾ ਹੈ, ਜਿਸ 'ਚ ਪੰਥ ਪ੍ਰਸਿੱਧ ਕੀਰਤਨੀ ਜਥੇ, ਢਾਡੀ ਸਿੰਘ ਤੇ ਕਥਾ-ਵਾਚਕ ਸੰਗਤ ਨੂੰ ਗੁਰਬਾਣੀ ਨਾਲ ਜੋੜਨਗੇ |