31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਨੌਸ਼ਹਿਰਾ ਪੱਤਣ ਦੀ ਵਿਦਿਆਰਥਣ ਨੇ ਸਟੇਟ ਮੈਰਿਟ 'ਚ 16ਵਾਂ ਸਥਾਨ ਹਾਸਿਲ ਕੀਤਾ

Ad Position 21
No active advertisement
ਅਜੀਤ ਡੈਸਕ 12-04-2026
ਨੌਸ਼ਹਿਰਾ ਪੱਤਣ, 11 ਅਪ੍ਰੈਲ (ਗੁਰਜੀਤ ਸਿੰਘ ਭੰਮਰਾ)- ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪਤਣ ਲਈ ਮਾਣ ਵਾਲੀ ਗੱਲ ਹੈ ਕਿ ਸਕੂਲ ਦੀ ਵਿਦਿਆਰਥਣ ਲਵਲੀਨ ਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਸਟੇਟ ਮੈਰਿਟ ਵਿਚ 16ਵਾਂ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦੇ ਨਾਂਅ ਰੌਸ਼ਨ ਕੀਤਾ ਹੈ | ਇਸ ਉਪਲਬਧੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ | ਸਕੂਲ ਪਿ੍ੰਸੀਪਲ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਕਠਿਨ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਚੰਗੀ ਰਹਿਨੁਮਾਈ ਦਾ ਨਤੀਜਾ ਹੈ | ਵਾਰਤਾਲਾਪ ਹੈ ਕਿ ਇਸ ਸਕੂਲ ਦੀਆਂ ਵਿਦਿਆਰਥਣ ਮਹਿਕ ਪ੍ਰੀਤ ਕੌਰ ਨੇ 96.50 ਫ਼ੀਸਦੀ, ਗੁਰਨੂਰ ਕੌਰ ਨੇ 95 ਫ਼ੀਸਦੀ ਅਤੇ ਵਿਦਿਆਰਥੀ ਹਨੀ ਸਿੰਘ ਨੇ 94 ਫ਼ੀਸਦੀ ਅੰਕ ਹਾਸਲ ਕੀਤੇ | ਇਸ ਮੌਕੇ ਸਕੂਲ ਪਿ੍ੰਸੀਪਲ ਰੁਪਿੰਦਰ ਕੌਰ ਨੇ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਉੱਚ ਪੱਧਰ ਦੀ ਸਿੱਖਿਆ ਦੇ ਨਾਲ-ਨਾਲ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ | ਇਸ ਮੌਕੇ ਅਧਿਆਪਕਾਂ ਅਤੇ ਮਾਪਿਆਂ ਨੇ ਵੀ ਵਿਦਿਆਰਥੀਆਂ ਦੀ ਇਸ ਉਪਲਬਧੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮਦਰ ਟਰੇਸਾ ਪਬਲਿਕ ਸਕੂਲ ਸਰਹਾਲਾ ਖ਼ੁਰਦ ਦਾ 8ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ 8ਵੀਂ ਦੇ ਨਤੀਜੇ 'ਚ ਰੋਹਨ ਪੁਰੀ ਨੇ ਪੰਜਾਬ ਪੱਧਰ 'ਤੇ 33ਵਾਂ ਤੇ ਜ਼ਿਲ੍ਹੇ 'ਚ ਕੀਤਾ ਟਾਪ
Ad Position 24