31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਪਿੰਡ ਬਾੜੀਆਂ ਖ਼ੁਰਦ ਦਾ 11 ਸਾਈਡ ਫੁੱਟਬਾਲ ਟੂਰਨਾਮੈਂਟ ਲੰਗੇਰੀ ਦੀ ਟੀਮ ਨੇ ਜਿੱਤਿਆ

Ad Position 21
No active advertisement
ਅਜੀਤ ਡੈਸਕ 12-04-2026
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਦਸਮੇਸ਼ ਸਪੋਰਟਸ ਕਲੱਬ ਬਾੜੀਆਂ ਖ਼ੁਰਦ ਵੱਲੋਂ ਗ੍ਰਾਮ ਪੰਚਾਇਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ 11 ਸਾਈਡ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਇਸ ਮੌਕੇ ਵਿਧਾਇਕ ਡਾ: ਇਸ਼ਾਂਕ ਕੁਮਾਰ ਚੱਬੇਵਾਲ ਤੇ ਦਲਜੀਤ ਸਿੰਘ ਸਹੋਤਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਡਾ: ਇਸ਼ਾਂਕ ਕੁਮਾਰ ਤੇ ਦਲਜੀਤ ਸਿੰਘ ਸਹੋਤਾ ਨੇ ਟੂਰਨਾਮੈਂਟ ਦੀ ਸਫਲਤਾ ਲਈ ਕਲੱਬ ਦੇ ਉਦਮ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਸਮੇਤ ਹੋਰਨਾਂ ਸਮਾਜ ਵਿਰੋਧੀ ਅਲਾਮਤਾਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ, ਕਿਉਂਕਿ ਖੇਡਾਂ ਇਨਸਾਨ ਨੂੰ ਜਿੱਥੇ ਸਰੀਰਕ ਤੌਰ 'ਤੇ ਤੰਦਰੁਸਤ ਬਣਾਉਂਦੀਆਂ ਹਨ, ਉੱਥੇ ਇਨ੍ਹਾਂ ਨਾਲ ਨੌਜਵਾਨਾਂ 'ਚ ਮਾਨਸਿਕ ਤੰਦਰੁਸਤੀ ਤੇ ਅਨੁਸ਼ਾਸਨ ਦੀ ਭਾਵਨਾ ਵੀ ਪੈਦਾ ਹੁੰਦੀ ਹੈ | ਟੂਰਨਾਮੈਂਟ ਦਾ ਫਾਈਨਲ ਮੈਚ ਬੋਹਣ ਅਤੇ ਲੰਗੇਰੀ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ 'ਚ ਇਕ ਗੋਲ ਦੇ ਫ਼ਰਕ ਨਾਲ ਲੰਗੇਰੀ ਦੀ ਟੀਮ ਜੇਤੂ ਰਹੀ | ਇਸ ਮੌਕੇ ਜੇਤੂ ਟੀਮਾਂ ਨੂੰ ਟਰਾਫ਼ੀਆਂ ਤੇ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਵਿਜੇ ਕੁਮਾਰ, ਅਵਤਾਰ ਸਿੰਘ, ਮਨਿੰਦਰ ਸਿੰਘ, ਅਮਰੀਕ ਸਿੰਘ, ਗੁਰਨਾਮ ਸਿੰਘ, ਸੋਨੀ ਸਹੋਤਾ, ਬੱਲੂ ਸਹੋਤਾ ਯੂ.ਐਸ.ਏ., ਹਰਦਿਆਲ ਸਹੋਤਾ, ਇੰਦਰਜੀਤ ਬੱਬਲੂ, ਉਂਕਾਰ ਸਹੋਤਾ, ਬਲਕਾਰ ਸਿੰਘ, ਕੁਲਵਿੰਦਰ ਸਿੰਘ ਬਿੱਟੂ, ਗੁਰਵਿੰਦਰ ਸਿੰਘ, ਬਹਾਦਰ ਸਿੰਘ, ਹਰਜੀਤ ਸਿੰਘ, ਜਰਮਨਜੀਤ ਸੋਨੀ, ਸਤਪ੍ਰਕਾਸ਼ ਸਿੰਘ, ਰਣਵੀਰ ਸਿੰਘ ਯੂ.ਐਸ.ਏ., ਗੁਰਦੀਪ ਸਿੰਘ ਸਹੋਤਾ, ਨਰਿੰਦਰ ਨਿੰਦੀ, ਰਾਹੁਲ ਆਦਿ ਸਮੇਤ ਖੇਡ ਪ੍ਰੇਮੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਮਿਸ਼ਨ ਦਾ ਚੇਅਰਮੈਨ ਨਾ ਲਗਾਉਣ 'ਤੇ ਜਨਰਲ ਵਰਗ 'ਚ ਰੋਸ- ਫੁਗਲਾਣਾ ਅਗਲੀ ਖ਼ਬਰ ਸੁੰਦਰ ਕਲਸ਼ ਯਾਤਰਾ ਦੌਰਾਨ ਨਸ਼ਾ ਮੁਕਤੀ ਤੇ ਨਾਰੀ ਸਸ਼ਕਤੀਕਰਨ ਦਾ ਦਿੱਤਾ ਸੰਦੇਸ਼
Ad Position 24