31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਗੁਰਦੁਆਰਾ ਸ੍ਰੀ ਪੁਲ ਪੁਖ਼ਤਾ ਸਾਹਿਬ ਵਿਖੇ 14 ਅਪ੍ਰੈਲ ਨੂੰ ਮਨਾਇਆ ਜਾਵੇਗਾ ਵਿਸਾਖੀ ਦਾ ਪਾਵਨ ਦਿਹਾੜਾ

Ad Position 21
No active advertisement
ਅਜੀਤ ਡੈਸਕ 12-04-2026
ਟਾਂਡਾ ਉੜਮੁੜ, 11 ਅਪ੍ਰੈਲ (ਭਗਵਾਨ ਸਿੰਘ ਸੈਣੀ)- ਧੰਨ-ਧੰਨ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਸ੍ਰੀ ਪੁਲਪੁਖ਼ਤਾ ਸਾਹਿਬ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਾਵਨ ਦਿਹਾੜਾ 14 ਅਪ੍ਰੈਲ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ | ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਨ੍ਹਾਂ ਸਮਾਗਮਾਂ ਨੂੰ ਲੈ ਕੇ ਸੰਗਤਾਂ ਵਿਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਸੁੱਖਾ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਦੀਪ ਸਿੰਘ ਬੁਰਜ ਨੇ ਦੱਸਿਆ ਕਿ ਸੰਤ ਬਾਬਾ ਜਗਤਾਰ ਸਿੰਘ (ਕਾਰ ਸੇਵਾ ਤਰਨ ਤਾਰਨ ਵਾਲੇ) ਅਤੇ ਬਾਬਾ ਮਹਿੰਦਰ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਸ਼ੁਰੂਆਤ 13 ਅਪ੍ਰੈਲ ਨੂੰ ਗੁਰੂ ਘਰ ਵਿਚ ਅੰਮਿ੍ਤ ਸੰਚਾਰ ਨਾਲ ਹੋਵੇਗੀ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਜਾਣ ਵਾਲੇ ਦੀਵਾਨਾ ਦੌਰਾਨ ਪ੍ਰਸਿੱਧ ਕਵੀਸ਼ਰੀ ਜਥੇ ਨਿਰਮਲ ਸਿੰਘ ਬਰਿਆੜ, ਪ੍ਰੀਤਮ ਸਿੰਘ ਹੜ੍ਹ, ਸੁਖਵਿੰਦਰ ਸਿੰਘ ਭਾਮੜੀ, ਅਜੀਤ ਸਿੰਘ ਰਾਜਾਦਾ, ਸੀਤਲ ਸਿੰਘ ਮਸਤ, ਤਰਸੇਮ ਸਿੰਘ ਫੱਕਰਵਾਲ ਅਤੇ ਸਕੱਤਰ ਸਿੰਘ ਚਾਹਲ—ਸੰਗਤਾਂ ਨੂੰ ਗੁਰ ਇਤਿਹਾਸ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਨਗੇ | ਉਨ੍ਹਾਂ ਦੱਸਿਆ ਕਿ 14 ਅਪ੍ਰੈਲ ਨੂੰ ਵਿਸ਼ਾਲ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ ਸਜਾਏ ਜਾਣਗੇ | ਇਸ ਦੌਰਾਨ ਕਵੀਸ਼ਰ ਸੰਦੀਪ ਸਿੰਘ ਮਹਿਮਾ, ਢਾਡੀ ਜਥਾ ਜਤਿੰਦਰ ਪਾਲ ਸਿੰਘ ਜੋਧ (ਤਰਨਾ ਦਲ ਫ਼ਤਿਹ) ਅਤੇ ਹਜ਼ੂਰੀ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕਰਨਗੇ | ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਵਿਚ ਰਹਿਣ-ਸਹਿਣ, ਪੀਣ ਵਾਲੇ ਪਾਣੀ ਤੇ ਸਫ਼ਾਈ ਆਦਿ ਦੇ ਉਚਿੱਤ ਇੰਤਜ਼ਾਮ ਸ਼ਾਮਲ ਹਨ | ਸਮਾਗਮ ਵਿਚ ਦੇਸ਼ ਅਤੇ ਵਿਦੇਸ਼ ਤੋਂ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਪਹੁੰਚਣਗੀਆਂ | ਇਸ ਸਬੰਧੀ ਗੁਰਦੁਆਰਾ ਸਾਹਿਬ ਨੂੰ ਰੌਸ਼ਨੀ ਨਾਲ ਸਜਾਇਆ ਜਾ ਰਿਹਾ ਹੈ | ਅੰਤ ਵਿਚ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਡੀ ਗਿਣਤੀ ਵਿਚ ਪਹੁੰਚ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਵਿਚ ਸ਼ਮੂਲੀਅਤ ਕਰਦੇ ਹੋਏ ਆਪਣਾ ਜੀਵਨ ਸਫਲ ਕਰਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਪਾਰਕ 'ਚ ਮੁਹੱਲਾ ਕਲੀਨਿਕ ਬਣਾਉਣ ਦੇ ਵਿਰੋਧ 'ਚ ਜਥੇਬੰਦੀਆਂ ਦਾ ਇਕੱਠ ਹੋਇਆ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਦਸੂਹਾ ਵਿਚ 'ਇੰਟਰਨੈਸ਼ਨਲ ਪੈੱਟ ਡੇ' ਮਨਾਇਆ
Ad Position 24