ਹੁਸ਼ਿਆਰਪੁਰ, 11 ਅਪ੍ਰੈਲ (ਹਰਪ੍ਰੀਤ ਕੌਰ)-ਸਦਰ ਪੁਲਿਸ ਨੇ ਦੋ ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਨ੍ਹਾਂ ਦੀ ਪਛਾਣ ਅਕਸ਼ੇ ਕੁਮਾਰ ਵਾਸੀ ਸ਼ਾਸਤਰੀ ਨਗਰ ਅਤੇ ਪਾਰਸ ਠਾਕੁਰ ਦੋਵੇਂ ਵਾਸੀ ਮੁਹੱਲਾ ਸਰਬਰੀ ਬਜ਼ਾਰ ਜ਼ਿਲ੍ਹਾ ਕੁੱਲੂ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ | ਪੁਲਿਸ ਨੇ ਊਨਾ ਰੋਡ 'ਤੇ ਚੱਕ ਸਾਦੂ ਨੇੜੇ ਲਗਾਏ ਨਾਕੇ ਦੌਰਾਨ ਇਨ੍ਹਾਂ ਨੂੰ ਕਾਬੂ ਕੀਤਾ | ਕਾਰ ਨੂੰ ਰੋਕ ਕੇ ਜਦੋਂ ਉਕਤ ਦੋਵੇਂ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ ਬਰਮਦ ਹੋਈ | ਇਨ੍ਹਾਂ ਖਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ |