01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੀਆਂ ਵਿਦਿਆਰਥਣਾਂ ਦੀ ਮਾਈ ਭਾਗੋ ਸੰਸਥਾ ਅਤੇ ਸੈਨਿਕ ਸਕੂਲ ਲਈ ਚੋਣ

Ad Position 21
No active advertisement
ਅਜੀਤ ਡੈਸਕ 12-04-2026
ਮੁਕੇਰੀਆਂ, 11 ਅਪ੍ਰੈਲ (ਰਾਮਗੜ੍ਹੀਆ)- ਮੁਕੇਰੀਆਂ ਇਲਾਕੇ ਦੀ ਮੋਹਰੀ ਵਿਦਿਅਕ ਸੰਸਥਾ ਦਸ਼ਮੇਸ਼ ਪਬਲਿਕ ਸਕੂਲ ਮੁਕੇਰੀਆਂ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਵੱਖ-ਵੱਖ ਵੱਕਾਰੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਸਫਲਤਾ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ ਹੈ | ਸਕੂਲ ਦੀਆਂ ਤਿੰਨ ਵਿਦਿਆਰਥਣਾਂ ਇਸ਼ਿਕਾ ਰਾਜਪੂਤ (ਸਪੁੱਤਰੀ ਮੁਨੀਸ਼ ਕੁਮਾਰ), ਜਸਮੀਤ ਕੌਰ (ਸਪੁੱਤਰੀ ਬਲਵਿੰਦਰ ਸਿੰਘ) ਅਤੇ ਗੋਰਲ ਸ਼ੁਕਲਾ (ਸਪੁੱਤਰੀ ਲੋਕੇਸ਼ ਸ਼ੁਕਲਾ) ਦੀ ਚੋਣ ਵੱਕਾਰੀ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਲਈ ਹੋਈ ਹੈ ਜਦਕਿ ਸੈਨਿਕ ਸਕੂਲ ਦੀ ਪ੍ਰੀਖਿਆ ਵਿੱਚ ਛੇਵੀਂ ਜਮਾਤ ਦੀ ਵਿਦਿਆਰਥਣ ਸੁਹਾਨੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀ ਆਰਿਸ਼ ਸ਼ਰਮਾ (ਸਪੁੱਤਰ ਪ੍ਰਦੀਪ ਸ਼ਰਮਾ) ਨੇ ਸਫਲਤਾ ਹਾਸਲ ਕੀਤੀ ਹੈ | ਵਿਦਿਆਰਥੀਆਂ ਦੀ ਇਸ ਬੇਮਿਸਾਲ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਮਾਨਯੋਗ ਚੇਅਰਮੈਨ ਸਰਦਾਰ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰਾਂ ਨੇ ਬੱਚਿਆਂ ਨੂੰ ਆਪਣਾ ਸ਼ੁਭ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ | ਇਸ ਦੇ ਨਾਲ ਹੀ ਪਿ੍ੰਸੀਪਲ ਡਾ. ਸੰਜੀਵ ਚੰਦੇਲ ਨੇ ਸਮੂਹ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਦੂਜੇ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਤੋਂ ਪ੍ਰੇਰਨਾ ਲੈ ਕੇ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਡਿਤ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ 'ਚ ਅਲੂਮਨੀ ਮੀਟ ਕਰਵਾਈ ਅਗਲੀ ਖ਼ਬਰ ਪਤੀ-ਪਤਨੀ ਸਮੇਤ 4 ਜਣੇ ਕਾਬੂ-ਨਸ਼ੀਲੇ ਪਦਾਰਥ ਬਰਾਮਦ
Ad Position 24