01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਭਗਵੰਤ ਮਾਨ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ-ਡਾ.ਜੱਖੂ

Ad Position 21
No active advertisement
ਅਜੀਤ ਡੈਸਕ 12-04-2026
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੱਤਾ ਵਿਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਦੀ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਇਹ ਵਾਅਦੇ ਖੋਖਲੇ ਹੀ ਸਿੱਧ ਹੋਏ ਕਿਉਂਕਿ ਭਗਵੰਤ ਮਾਨ ਸਰਕਾਰ ਨੇ ਚਾਰ ਸਾਲ ਪੰਜਾਬ ਦੇ ਲੋਕਾਂ ਨਾਲ ਡਰਾਮੇਬਾਜ਼ੀ ਹੀ ਕੀਤੀ ਹੈ ਤੇ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਹਰਜਿੰਦਰ ਸਿੰਘ ਜਖੂ ਦੁਆਬਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ (ਅ) ਨੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲਾ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਮੀਟਿੰਗ ਤੋਂ ਬਾਅਦ ਗੱਲਬਾਤ ਦੌਰਾਨ ਕੀਤਾ | ਇਸ ਮੌਕੇ ਡਾ. ਹਰਜਿੰਦਰ ਸਿੰਘ ਜੱਖੂ ਨੇ ਜ਼ਿਲੇ੍ਹ 'ਚੋਂ ਚੁਣੇ ਗਏ ਡੈਲੀਗੇਟਾਂ ਨੂੰ ਸਰਟੀਫਿਕੇਟ ਵੀ ਦਿੱਤੇ ਅਤੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਵਿਸਾਖੀ ਤੇ ਦਮਦਮਾ ਸਾਹਿਬ ਵਿਖੇ 14 ਅਪ੍ਰੈਲ ਨੂੰ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ | ਇਸ ਮੌਕੇ ਸੰਦੀਪ ਸਿੰਘ ਖ਼ਾਲਸਾ ਟਾਂਡਾ, ਬੀਬੀ ਰਾਜਵਿੰਦਰ ਕੌਰ ਢੱਡੇ ਫ਼ਤਿਹ ਸਿੰਘ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਹਰਵਿੰਦਰ ਸਿੰਘ ਹੀਰਾ, ਸੁਖਦੇਵ ਸਿੰਘ ਕਾਹਰੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਨੰਦ ਲਾਲ ਸਕੂਲ ਸਹੌੜਾ ਡਡਿਆਲ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਪੰਡਿਤ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ 'ਚ ਅਲੂਮਨੀ ਮੀਟ ਕਰਵਾਈ
Ad Position 24