ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਗਰੁੱਪ ਵਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਸੀਨੀਅਰ ਐਡਵੋਕੇਟ ਮਨਦੀਪ ਸਿੰਘ ਸਚਦੇਵ, ਐਡਵੋਕੇਟ ਰਾਹੁਲ ਰਾਮਪਾਲ ਸ਼ਰਮਾ, ਐਡਵੋਕੇਟ ਰਾਮ ਛਾਬੜਾ ਅਤੇ ਐਡਵੋਕੇਟ ਕਰਨ ਵਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਨ ਉਪਰੰਤ ਸਰਸਵਤੀ ਵੰਦਨਾ ਨਾਲ ਹੋਈ | ਮੈਨੇਜਿੰਗ ਡਾਇਰੈਕਟਰ ਮਨਹਰ ਅਰੋੜਾ, ਡਾਇਰੈਕਟਰ ਡਾ. ਐੱਸ. ਸੀ. ਸ਼ਰਮਾ, ਡਾਇਰੈਕਟਰ ਵੀਨਾ ਦਾਦਾ ਤੇ ਸਮੂਹ ਸਟਾਫ਼ ਮੈਂਬਰਾਂ ਨੇ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮੌਕੇ 150 ਤੋਂ ਵੱਧ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਨੂੰ ਅੱਠ ਸ਼੍ਰੇਣੀਆਂ 'ਚ ਸਨਮਾਨਿਤ ਕੀਤਾ ਗਿਆ, ਜਿਨ੍ਹਾਂ 'ਚ ਸੋਨ ਤਗਮਾ ਜੇਤੂ, ਅਕਾਦਮਿਕ ਅਤੇ ਸੱਭਿਆਚਾਰਕ ਖੇਤਰਾਂ ਵਿਚ ਯੂਨੀਵਰਸਿਟੀ ਪੱਧਰ 'ਤੇ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ, ਐਨ.ਐੱਸ.ਐੱਸ ਵਲੰਟੀਅਰ, ਐੱਨ. ਸੀ. ਸੀ. ਕੈਡਿਟ ਅਤੇ ਪ੍ਰਸਿੱਧ ਸ਼ਖ਼ਸੀਅਤਾਂ ਨਾਲ ਸ਼ਾਨਦਾਰ ਇੰਟਰਨਸ਼ਿਪ ਪੂਰੀ ਕਰਨ ਵਾਲੇ ਵਿਦਿਆਰਥੀ ਸ਼ਾਮਿਲ ਹਨ | ਪਿ੍ੰਸੀਪਲ ਅੰਮਿ੍ਤਪਾਲ ਕੌਰ ਨੇ ਸਭ ਦਾ ਧੰਨਵਾਦ ਕੀਤਾ | ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਤੇ ਵਾਇਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ 'ਤੇ ਵਧਾਈ ਦਿੱਤੀ |