ਦਸੂਹਾ, 11 ਅਪ੍ਰੈਲ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਇਸਤਰੀ ਵਿੰਗ ਪੰਜਾਬ ਦੇ ਪ੍ਰਧਾਨ ਨਿਯੁਕਤ ਹੋਣ 'ਤੇ ਬੀਬੀ ਜਗੀਰ ਕੌਰ ਦਾ ਮਨਜੀਤ ਸਿੰਘ ਦਸੂਹਾ ਜ਼ਿਲਾ ਪ੍ਰਧਾਨ ਨੇ ਸਵਾਗਤ ਕਰਦਿਆਂ ਕਿਹਾ ਕਿ ਇਸ ਨਿਯੁਕਤੀ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਬਹੁਤ ਵੱਡੀ ਮਜ਼ਬੂਤੀ ਮਿਲੇਗੀ ਤੇ ਇਸ ਨਾਲ ਪਾਰਟੀ ਦਾ ਇਸਤਰੀ ਵਿੰਗ ਬਹੁਤ ਮਜ਼ਬੂਤ ਹੋਵੇਗਾ | ਉਨ੍ਹਾਂ ਪਾਰਟੀ ਦੇ ਪ੍ਰਧਾਨ ਜਥੇਦਾਰ ਹਰਪ੍ਰੀਤ ਸਿੰਘ, ਪਾਰਟੀ ਦੇ ਸਕੱਤਰ ਜਨਰਲ ਗੁਰ ਪ੍ਰਤਾਪ ਸਿੰਘ ਵਡਾਲਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਵਿਧਾਇਕ ਮਨਪ੍ਰੀਤ ਸਿੰਘ ਇਆਲ਼ੀ ਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ, ਜਿਨਾਂ ਨੇ ਬਹੁਤ ਅਹਿਮ ਫ਼ੈਸਲਾ ਕਰਕੇ ਬੀਬੀ ਜਗੀਰ ਕੌਰ ਨੂੰ ਸੇਵਾ ਦਿੱਤੀ ਹੈ | ਉਨਾਂ ਕਿਹਾ ਕਿ ਬੀਬੀ ਜਗੀਰ ਕੌਰ ਦਾ ਜਲਦੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਸੁਖਵਿੰਦਰ ਸਿੰਘ ਮੂਨਕ ਤੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ |