02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਵਿਧਾਇਕ ਘੁੰਮਣ ਵਲੋਂ ਸਰਕਾਰੀ ਸਕੂਲ ਕਹਿਰਵਾਲੀ ਵਿਖੇ ਨਵੇਂ ਬਣਾਏ ਕਮਰੇ ਦਾ ਉਦਘਾਟਨ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਦਸੂਹਾ, 11 ਅਪ੍ਰੈਲ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਕਹਿਰਵਾਲੀ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਾਏ ਗਏ ਕਮਰੇ ਦਾ ਉਦਘਾਟਨ ਕਰ ਕਮਲਾ ਨਾਲ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਕੂਲ ਸਟਾਫ਼ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਉੱਚੀ ਤਰਜੀਹ ਦੇ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਹਾਲਾਤਾਂ 'ਚ ਸੁਧਾਰ ਲਿਆਂਦਾ ਹੈ ਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸਕੂਲ ਸਟਾਫ਼ ਵੱਲੋਂ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਇਸ ਮੌਕੇ ਹੈੱਡ ਟੀਚਰ ਉਪਮਾ ਮਹਾਜਨ ਨੇ ਵਿਧਾਇਕ ਦਾ ਤਹਿ ਦਿਲੋਂ ਧੰਨ ਧੰਨਵਾਦ ਕੀਤਾ ਅਤੇ ਉਨ੍ਹਾਂ ਦਾ ਸਨਮਾਨ ਕੀਤਾ | ਇਸ ਮੌਕੇ ਅਮਰੀਕ ਸਿੰਘ, ਕਿਰਨ ਕੁਮਾਰੀ, ਰੇਨੂੰ ਬਾਲਾ, ਰਜਨੀ ਬਾਲਾ, ਮਾ. ਜਸਵੰਤ, ਸਵਿਤਾ ਰਾਣੀ, ਨਗਰ ਕੌਂਸਲ ਮੀਤ ਪ੍ਰਧਾਨ ਸੋਨੂੰ ਖ਼ਾਲਸਾ, ਐੱਮ. ਸੀ. ਸੰਤੋਖ ਕੁਮਾਰੀ ਤੌਖੀ, ਐੱਮ.ਸੀ. ਬੰਟੀ, ਹਰਵਿੰਦਰ ਸਿੰਘ ਕਾਹਲੋਂ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਵਿੱਦਿਅਕ ਤੇ ਧਾਰਮਿਕ ਟੂਰ ਲਗਾਇਆ ਅਗਲੀ ਖ਼ਬਰ ਨਾਇਸ ਕੰਪਿਊਟਰਜ਼ ਸੰਸਥਾ ਵਲੋਂ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ
Ad Position 24