02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਵਿੱਦਿਅਕ ਤੇ ਧਾਰਮਿਕ ਟੂਰ ਲਗਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 12-04-2026
ਗੜ੍ਹਦੀਵਾਲਾ, 11 ਅਪ੍ਰੈਲ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਐਨ.ਐੱਸ.ਐੱਸ. ਯੂਨਿਟ ਅਤੇ ਕੈਮਿਸਟਰੀ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਇੱਕ ਵਿੱਦਿਅਕ ਅਤੇ ਧਾਰਮਿਕ ਟੂਰ ਲਗਾਇਆ ਗਿਆ | ਜਿਸ ਦੌਰਾਨ ਵਿਦਿਆਰਥੀਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਗੁਰੂ ਧਾਮਾਂ ਦੇ ਦਰਸ਼ਨ ਕੀਤੇ ਅਤੇ ਓਥੋਂ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ | ਉਪਰੰਤ ਉਨ੍ਹਾਂ ਨੈਨਾ ਦੇਵੀ ਦੇ ਅਸਥਾਨ ਵਿਖੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਦਾ ਅਨੁਭਵ ਕੀਤਾ | ਇਸ ਯਾਤਰਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਸਾਂਸਕਿ੍ਤਿਕ ਵਿਰਾਸਤ ਨਾਲ ਜੋੜਨਾ ਅਤੇ ਉਨ੍ਹਾਂ 'ਚ ਸਹਿਯੋਗ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨਾ ਸੀ | ਇਸ ਯਾਤਰਾ ਦੌਰਾਨ ਡਾ. ਪੰਕਜ ਸ਼ਰਮਾ, ਮੈਡਮ ਗੁਰਪ੍ਰੀਤ ਕੌਰ ਅਤੇ ਮੈਡਮ ਈਸ਼ਿਤਾ ਵਿਦਿਆਰਥੀਆਂ ਨਾਲ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਖੇੜਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਸਰਕਾਰੀ ਸਕੂਲ ਕਹਿਰਵਾਲੀ ਵਿਖੇ ਨਵੇਂ ਬਣਾਏ ਕਮਰੇ ਦਾ ਉਦਘਾਟਨ
Ad Position 24