ਨੰਗਲ ਬਿਹਾਲਾਂ, 11 ਅਪ੍ਰੈਲ (ਵਿਨੋਦ ਮਹਾਜਨ)-ਬਾਬਾ ਨੰਦ ਲਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਸਹੌੜਾ ਡਡਿਆਲ ਦਾ ਪੰਜਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਰੀਟਾ ਕੁਮਾਰੀ ਅਤੇ ਕਮੇਟੀ ਪ੍ਰਧਾਨ ਠਾਕੁਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਸਾਨ ਸ਼ਰਮਾ ਨੇ 99.02 ਫ਼ੀਸਦੀ ਅੰਕ, ਅਨਾਇਆ ਰਾਣਾ 98.08 ਫੀਸਦੀ ਅੰਕ ਅਤੇ ਭਾਰਤੀ ਨੇ 98.02 ਫ਼ੀਸਦੀ ਅੰਕ ਲੈਕੇ ਜਮਾਤ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਮੂਹ ਸਟਾਫ਼ ਅਤੇ ਕਮੇਟੀ ਮੈਂਬਰਾਂ ਵਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ਼ੀਰਵਾਦ ਦਿੱਤਾ |