07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਮੀਰੀ-ਪੀਰੀ ਦੇ ਦੋ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਸੇਵਾ ਕੀਤੀ

Ad Position 21
No active advertisement
ਅਜੀਤ ਡੈਸਕ 13-04-2026
ਟਾਂਡਾ ਉੜਮੁੜ, 12 ਅਪ੍ਰੈਲ (ਭਗਵਾਨ ਸਿੰਘ ਸੈਣੀ)-ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਮੀਰੀ ਪੀਰੀ ਦੇ ਦੋ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਸੇਵਾ ਕੀਤੀ ਗਈ | ਮਿਸਲ ਸ਼ਹੀਦਾ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਦੇ ਮੌਜੂਦਾ ਮੁਖੀ ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਤੇ ਸੇਵਾਦਾਰ ਬਾਬਾ ਕੁਲਦੀਪ ਸਿੰਘ ਦੀ ਦੇਖ-ਰੇਖ ਹੇਠ ਹੋਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਉਪਰੰਤ ਭਾਈ ਕੁਲਵਿੰਦਰ ਸਿੰਘ ਕੰਗਮਾਈ ਦੇ ਰਾਗੀ ਜਥੇ ਨੇ ਮਨੋਹਰ ਸ਼ਬਦ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਤੇ ਭਾਈ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੀਰੀ ਅਤੇ ਪੀਰੀ ਦੇ ਦੋ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਸੇਵਾ ਕੀਤੀ ਗਈ ਹੈ | ਉਨ੍ਹਾਂ ਨੇ ਹੋਰ ਦੱਸਿਆ ਕਿ ਇਹ ਨਿਸ਼ਾਨ ਸਾਹਿਬ ਦੀ ਸੇਵਾ ਪ੍ਰਵਾਸੀ ਭਾਰਤੀ ਕੁਲਜੀਤ ਸਿੰਘ ਸੋਨਾ ਵਾਸੀ ਅਮਰੀਕਾ ਤੇ ਸਮੂਹ ਪਰਿਵਾਰ ਵਲੋਂ ਕੀਤੀ ਗਈ ਹੈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ 12 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 14 ਅਪ੍ਰੈਲ ਨੂੰ ਪੈਣਗੇ ਉਪਰੰਤ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ਇਸ ਮੌਕੇ ਸੰਦੀਪ ਸਿੰਘ ਕੁਰਾਲਾ, ਰਮਨਦੀਪ ਸਿੰਘ, ਜਥੇਦਾਰ ਦਵਿੰਦਰ ਸਿੰਘ, ਲੈਕਚਰਾਰ ਰਾਜਾ ਸਿੰਘ, ਦਰਬਾਰਾ ਸਿੰਘ, ਸ਼ਾਮ ਸਿੰਘ ਮੂਨਕਾਂ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਸਰਪੰਚ ਸੁਖਨਿੰਦਰ ਸਿੰਘ ਕੁਰਾਲਾ, ਜਰਨੈਲ ਸਿੰਘ ਕੁਰਾਲਾ, ਰਵਿੰਦਰ ਸਿੰਘ ਰਵੀ, ਗੁਰਵਿੰਦਰ ਸਿੰਘ ਗੋਲਡੀ, ਸ਼ਰਨਦੀਪ ਸਿੰਘ, ਤਜਿੰਦਰ ਸਿੰਘ, ਮੀਤ ਸਿੰਘ, ਪਰਗਣ ਸਿੰਘ, ਸਾਜਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਲਕੇ ਵਿਸਾਖੀ 'ਤੇ ਵਿਸ਼ੇਸ਼:- ਸੰਗਤਾਂ ਦੀ ਅਸੀਮ ਸ਼ਰਧਾ ਦਾ ਕੇਂਦਰ 'ਡੇਰਾ ਬਾਬਾ ਚਰਨਸ਼ਾਹ ਬਹਾਦਰਪੁਰ' ਅਗਲੀ ਖ਼ਬਰ ਜੇ. ਸੀ. ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ
Ad Position 24
No active advertisement