07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੰਤ ਬਾਬਾ ਤੇਜਾ ਸਿੰਘ ਵਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਢੀਂਡਸਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 13-04-2026
ਦਸੂਹਾ, 12 ਅਪ੍ਰੈਲ (ਭੁੱਲਰ)-ਨਿਰਮਲ ਟਕਸਾਲ ਡੇਰਾ ਗੁਰੂਸਰ ਖੁੱਡਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ ਤੇ ਸੰਤ ਸੁਖਜੀਤ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤਾ ਗਿਆ ਤੇ ਉਨ੍ਹਾਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ ਗਈ | ਇਸ ਮੌਕੇ ਸੰਤ ਬਾਬਾ ਤੇਜਾ ਸਿੰਘ ਅਤੇ ਸੰਤ ਸੁਖਜੀਤ ਸਿੰਘ ਨੇ ਕਿਹਾ ਕਿ ਮਨਦੀਪ ਸਿੰਘ ਢੀਂਡਸਾ ਵਲੋਂ ਪਿਛਲੇ ਲੰਬੇ ਸਮੇਂ ਤੋਂ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਵਲੋਂ ਗੁਰਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਹਿਤ ਵੱਡੇ ਕੰਮ ਕੀਤੇ ਜਾ ਰਹੇ ਹਨ ਜੋ ਕਿ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਕਿਹਾ ਕਿ ਢੀਂਡਸਾ ਦੀ ਇਸ ਨਿਯੁਕਤੀ ਨਾਲ ਖੁੱਸੀ ਦੀ ਲਹਿਰ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੇ ਨਿਰਮਲ ਟਕਸਾਲ ਡੇਰਾ ਗੁਰੂਸਰ ਖੁੱਡਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ ਤੇ ਸੰਤ ਸੁਖਜੀਤ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਤੇ ਮੀਰੀ ਪੀਰੀ ਸੇਵਾ ਸੁਸਾਇਟੀ ਤੇ ਸਮੁੱਚੀ ਕੌਮ ਨੂੰ ਹਮੇਸ਼ਾ ਮਾਣ ਰਹੇਗਾ | ਉਨ੍ਹਾਂ ਨਿਰਮਲ ਟਕਸਾਲ ਡੇਰਾ ਗੁਰੂਸਰ ਖੁੱਡਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਤੇਜਾ ਸਿੰਘ ਵਲੋ ਗੁਰਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਦੀ ਸ਼ਲਾਘਾ ਕੀਤੀ | ਇਸ ਮੌਕੇ ਐਡਵੋਕੇਟ ਰਮਨਪ੍ਰੀਤ ਸਿੰਘ ਰਿਆਤ, ਬਲਵਿੰਦਰ ਸਿੰਘ ਬੋਦਲ, ਅਵਤਾਰ ਸਿੰਘ ਤੇ ਦਵਿੰਦਰ ਸਿੰਘ ਡਿੰਪੀ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥ ਸਮੇਤ 1 ਕਾਬੂ ਅਗਲੀ ਖ਼ਬਰ ਸੋਨਾਲੀਕਾ ਗਰੁੱਪ ਦੇ ਸਮਾਰਟ ਲਿਵਿੰਗ ਸੈਂਟਰ 'ਸੰਜੀਵਨੀ ਸ਼ਰਨਮ 'ਚ ਵਿਸਾਖੀ ਦਾ ਤਿਉਹਾਰ ਮਨਾਇਆ
Ad Position 24
No active advertisement