07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਡਾ. ਅੰਬੇਡਕਰ ਦੀ ਪ੍ਰਤਿਮਾ ਸਥਾਪਨਾ ਮੌਕੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 13-04-2026
ਮਾਹਿਲਪੁਰ, 12 ਅਪ੍ਰੈਲ (ਰਜਿੰਦਰ ਸਿੰਘ)-ਭਗਵਾਨ ਵਾਲਮੀਕਿ ਮੰਦਰ ਮਾਹਿਲਪੁਰ ਵਿਖੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੀ ਸਥਾਪਨਾ ਪ੍ਰਧਾਨ ਬਲਵਿੰਦਰ ਮਰਵਾਹਾ ਐੱਮ.ਸੀ. ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਧਾਇਕ ਡਾ.ਇਸ਼ਾਂਕ ਕੁਮਾਰ ਚੱਬੇਵਾਲ, ਸੀਮਾ ਰਾਣੀ ਬੋਧ, ਸੰਤ ਬਲਵੀਰ ਸਿੰਘ ਲੰਗੇਰੀ, ਜਗਤਾਰ ਸਿੰਘ ਐੱਸ.ਡੀ.ਓ., ਕੁਲਵੰਤ ਭੂੰਨੋ, ਰੇਖਾ ਰਾਣੀ, ਡਾ. ਰਚਿਤ ਆਦੀਆ, ਗੁਰਲਾਲ ਸੈਲਾ, ਸੁਖਵਿੰਦਰ ਸਿੰਘ ਰਾਣੀਪੁਰ, ਰੀਟਾ ਰਾਣੀ ਸਾਬਕਾ ਐਮ.ਸੀ., ਦਵਿੰਦਰ ਸਿੰਘ ਸੈਣੀ ਪ੍ਰਧਾਨ ਨਗਰ ਪੰਚਾਇਤ, ਕੌਂਸਲਰ ਬਲਦੇਵ ਸਿੰਘ, ਕਿਸਾਨ ਆਗੂ ਤਲਵਿੰਦਰ ਸਿੰਘ ਹੀਰ, ਡਾ. ਪਰਮਿੰਦਰ ਸਿੰਘ ਸਮੇਤ ਅੰਬੇਡਕਰ ਸੰਸਥਾਵਾਂ ਦੇ ਆਗੂ ਅਤੇ ਸਮਰਥਕ ਵੱਡੀ ਗਿਣਤੀ ਵਿਚ ਹਾਜ਼ਰ ਸਨ | ਡਾਕਟਰ ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੀ ਸਥਾਪਨਾ ਤੋਂ ਪਹਿਲਾਂ ਮਾਹਿਲਪੁਰ 'ਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਮਿਸ਼ਨਰੀ ਕਲਾਕਾਰਾਂ ਵੱਲੋਂ ਬਾਬਾ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਗੀਤ ਪੇਸ਼ ਕੀਤੇ ਗਏ ਅਤੇ ਵੱਖ ਵੱਖ ਬੁਲਾਰਿਆਂ ਨੇ ਬਾਬਾ ਸਾਹਿਬ ਦੇ ਮਿਸ਼ਨ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ | ਇਸ ਮੌਕੇ ਰਾਕੇਸ਼ ਕੁਮਾਰ ਮਰਵਾਹਾ, ਨਿਰਮਲ ਕੌਰ ਬੋਧ, ਸੁਰਿੰਦਰ ਕੌਰ ਕੌਂਸਲਰ, ਮਾ. ਜੈ ਰਾਮ ਬਾੜੀਆਂ, ਰਾਜ ਕੁਮਾਰ ਰਾਜੂ ਕੌਂਸਲਰ, ਰਵਿੰਦਰ ਕਾਲੇਵਾਲ ਲੱਲੀਆ, ਚੰਨਾ ਰਾਮ ਮਰਵਾਹਾ, ਹੈਪੀ ਮਰਵਾਹਾ, ਬਲਵੀਰ ਠਾਕੁਰ, ਬਲਜਿੰਦਰ ਰੀਹਲਾ, ਅਮਰੀਕ ਸਿੰਘ ਸੀਹਰਾ, ਅਮਿਤ ਕੁਮਾਰ, ਗੁਰਦੀਪ ਕਾਂਗੜ, ਥਾਣੇਦਾਰ ਸੁਖਦੇਵ ਸਿੰਘ, ਸੁਖਵਿੰਦਰ ਕੁਮਾਰ ਰਿਟਾ. ਬੈਂਕ ਅਧਿਕਾਰੀ, ਸੁਖਵਿੰਦਰ ਕੌਰ, ਅਮਰਜੀਤ ਕੌਰ, ਪਰਮਜੀਤ ਕੌਰ ਮੁੱਗੋਵਾਲ, ਦੀਆ ਰਾਣੀ, ਸੀਮਾ ਰਾਣੀ, ਸਮੇਤ ਸੁਸਾਇਟੀ ਦੇ ਮੈਂਬਰ ਸਮਰਥਕ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਪਰਦਾਇ ਕਾਰ ਸੇਵਾ ਸੰਤ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਕਾਰ ਸੇਵਾ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਜੇ. ਸੀ. ਡੀ. ਏ. ਵੀ ਕਾਲਜ 'ਚ ਸੈਮੀਨਾਰ ਕਰਵਾਇਆ
Ad Position 24
No active advertisement