ਦਸੂਹਾ, 12 ਅਪ੍ਰੈਲ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਚੱਲ ਰਹੀ ਕਾਰ ਸੇਵਾ ਦਾ ਸੰਪਰਦਾਇ ਕਾਰ ਸੇਵਾ ਭੂਰੀ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਵਲੋ ਜਾਇਜ਼ਾ ਲਿਆ ਗਿਆ | ਇਸ ਮੌਕੇ ਸੰਤ ਬਾਬਾ ਤੇਜਾ ਸਿੰਘ ਮੁੱਖ ਸੇਵਾਦਾਰ ਡੇਰਾ ਗੁਰੂਸਰ ਟਕਸਾਲ ਖੁੱਡਾ, ਸੰਤ ਸੁਖਜੀਤ ਸਿੰਘ ਖੁੱਡਾ, ਲਖਵਿੰਦਰ ਸਿੰਘ ਲੱਖੀ ਗਿਲਜੀਆਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਮਨਦੀਪ ਸਿੰਘ ਢੀਂਡਸਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ, ਰਾਜ ਗੁਰਸ਼ਰਨ ਸਿੰਘ ਬਲੱਗਣ, ਜਸਵਿੰਦਰ ਸਿੰਘ ਕਾਲੜਾ, ਦਵਿੰਦਰ ਸਿੰਘ ਕਾਹਲੋ, ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ, ਮਹੰਤ ਸੌਦਾਗਰ ਸਿੰਘ, ਐਡਵੋਕੇਟ ਰਮਨਪ੍ਰੀਤ ਸਿੰਘ ਰਿਆਤ, ਨਰਿੰਦਰਪਾਲ ਸਿੰਘ ਭਾਟੀਆ ਵੀ ਹਾਜ਼ਰ ਸਨ | ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਐਡਮਨ ਬਲਾਕ, ਲੰਗਰ ਹਾਲ, ਪਾਰਕਿੰਗ ਅਤੇ ਆਧੁਨਿਕ ਤਕਨੀਕ ਵਾਲੇ ਵਾਸ਼ਰੂਮ ਵੀ ਬਣਾਏ ਜਾਣਗੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਵੱਡੇ ਪੱਧਰ ਤੇ ਕਾਰ ਸੇਵਾ ਕੀਤੀ ਜਾ ਰਹੀ ਹੈ | ਇਸ ਮੌਕੇ ਰਾਜ ਗੁਰਸ਼ਰਨ ਸਿੰਘ ਬਲੱਗਣ ਨੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਨਿਭਾਈਆਂ ਜਾ ਰਹੀਆਂ ਵਿਲੱਖਣ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਬਾਬਾ ਅਵਤਾਰ ਸਿੰਘ ਧੱਤਲ, ਸੰਤ ਸੁਖਜੀਤ ਸਿੰਘ ਖੁੱਡਾ, ਬਾਬਾ ਲਸ਼ਕਰ ਸਿੰਘ, ਬਾਬਾ ਸੋਹਣ ਸਿੰਘ, ਬਾਬਾ ਮਨਦੀਪ ਸਿੰਘ, ਸਰਪੰਚ ਕੁਲਦੀਪ ਸਿੰਘ, ਜੋਗਿੰਦਰ ਸਿੰਘ ਚੀਮਾ, ਸਰਪੰਚ ਮੋਹਣ ਸਿੰਘ ਟਾਂਡਾ ਰਾਮ ਸਹਾਇ, ਸੁਖਵਿੰਦਰ ਸਿੰਘ ਸੁੱਖਾ, ਬਾਬਾ ਲਸ਼ਕਰ ਸਿੰਘ ਭੂਰੀ ਵਾਲੇ, ਮਨਜੀਤ ਸਿੰਘ, ਬਲਵਿੰਦਰ ਸਿੰਘ ਬੋਦਲ ਜ਼ਿਲ੍ਹਾ ਮੀਤ ਪ੍ਰਧਾਨ ਐਸ.ਸੀ ਵਿੰਗ, ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ੍ਰੀ ਗਰਨਾ ਸਾਹਿਬ ਹਰਪਾਲ ਸਿੰਘ ਬਿੱਟਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |