ਹੁਸ਼ਿਆਰਪੁਰ, 12 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਡੀ.ਏ.ਵੀ. ਕਾਲਜ ਹੁਸ਼ਿਆਰਪੁਰ 'ਚ ਸਹਾਇਕ ਐਡਵੋਕੇਟ ਜਨਰਲ ਪੰਜਾਬ ਰਾਹੁਲ ਕੁਮਾਰ ਆਦਿਆ ਦੀ ਪ੍ਰਧਾਨਗੀ ਹੇਠ ਇਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ ਤੇ ਇਸ ਦੌਰਾਨ ਗਿਆਨ, ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਫੈਲਾਉਣ ਦੀ ਪ੍ਰਣ ਲਿਆ ਗਿਆ | ਪ੍ਰੋਗਰਾਮ 'ਚ ਬੁਲਾਰਿਆਂ ਨੇ ਬਾਬਾ ਸਾਹਿਬ ਦੇ ਵਿਚਾਰਾਂ ਨੂੰ ਯਾਦ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਅਸਲ ਤਾਕਤ ਸਾਰੇ ਵਰਗਾਂ ਨੂੰ ਦਿੱਤੀ ਗਈ ਪ੍ਰਤੀਨਿਧਤਾ ਵਿਚ ਹੈ | ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਜੀਵਨ ਸੰਘਰਸ਼, ਸਿੱਖਿਆ ਅਤੇ ਅਧਿਕਾਰਾਂ ਦੀ ਇੱਕ ਉਦਾਹਰਣ ਹੈ, ਜਿਸ ਤੋਂ ਹਰ ਵਿਅਕਤੀ ਨੂੰ ਪ੍ਰੇਰਨਾ ਲੈਣੀ ਚਾਹੀਦੀ ਹੈ | ਇਸ ਮੌਕੇ ਮੁੱਖ ਮਹਿਮਾਨ ਐਡਵੋਕੇਟ ਜਨਰਲ ਪੰਜਾਬ ਮਨਿੰਦਰਜੀਤ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਦਫ਼ਤਰ ਵਿਚ ਅਨੁਸੂਚਿਤ ਜਾਤੀਆਂ ਨੂੰ ਪ੍ਰਤੀਨਿਧਤਾ ਦੇਣਾ ਇਕ ਸ਼ਲਾਘਾਯੋਗ ਅਤੇ ਇਤਿਹਾਸਕ ਕਦਮ ਹੈ | ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਡਾ. ਅੰਬੇਡਕਰ ਨੇ ਆਪਣਾ ਜੀਵਨ ਸਮਾਜ ਦੇ ਹਰ ਵਰਗ ਨੂੰ ਬਰਾਬਰ ਅਧਿਕਾਰ ਪ੍ਰਦਾਨ ਕਰਨ ਲਈ ਸਮਰਪਿਤ ਕੀਤਾ | ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਬਾਬਾ ਸਾਹਿਬ ਦੇ ਵਿਚਾਰ ਅੱਜ ਵੀ ਉਨ੍ਹਾਂ ਹੀ ਮਹੱਤਵਪੂਰਨ ਹਨ | ਇਸ ਮੌਕੇ ਵਾਲਮੀਕਿ ਭਾਈਚਾਰੇ ਨੇ ਚੇਅਰਮੈਨ ਚੰਦਨ ਗਰੇਵਾਲ ਨੂੰ ਚਾਂਦੀ ਦਾ ਮੁਕਟ ਦੇ ਕੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਦਲਿਤ ਵਿਕਾਸ ਬੋਰਡ ਮੈਂਬਰ ਦਲੀਪ ਹੰਸ, ਡਿਪਟੀ ਐਡਵੋਕੇਟ ਜਨਰਲ ਰਾਜੀਵ ਮਦਾਨ, ਡਿਪਟੀ ਐਡਵੋਕੇਟ ਜਨਰਲ ਮਨੀਪਾਲ ਅਟਵਾਲ, ਦਰਸ਼ਨ ਰਤਨ ਰਾਵਣ, ਸੰਤ ਅਸ਼ੋਕ ਲੰਕੇਸ਼, ਰਵਿੰਦਰ ਹੰਸ ਅਤੇ ਹੋਰ ਪਤਵੰਤਿਆਂ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ | ਇਸ ਮੌਕੇ ਬੈਕਫਿੰਕੋ ਪੰਜਾਬ ਦੇ ਚੇਅਰਮੈਨ ਸੰਦੀਪ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਪਤਨੀ ਜਸਵੀਰ ਕੌਰ, ਸ਼ੀਤਲ ਆਦਿਵੰਸੀ, ਐਡਵੋਕੇਟ ਰਿੰਕੀ ਗੁਪਤਾ, ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜੀਤ ਸਿੰਘ ਤੇ ਹੋਰ ਹਾਜ਼ਰ ਸਨ |