ਨੰਗਲ ਬਿਹਾਲਾਂ, 12 ਅਪ੍ਰੈਲ (ਵਿਨੋਦ ਮਹਾਜਨ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਐਜੂਕੇਸ਼ਨ ਟਰੱਸਟ ਸਿੰਘਪੁਰ ਦੀ ਵਿਸ਼ੇਸ਼ ਬੈਠਕ ਪ੍ਰਧਾਨ ਹਰਬੰਸ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਟਰੱਸਟ ਦੇ ਚੇਅਰਮੈਨ ਹਰਦੇਵ ਸਿੰਘ ਕੌਂਸਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਬੈਠਕ ਦੌਰਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਜੋਕਿ ਹਰ ਸਾਲ ਇਤਿਹਾਸਕ ਕਿੱਲੇ ਤੇ 5 ਮਈ ਨੂੰ ਮਨਾਇਆ ਜਾਂਦਾ ਹੈ ਦੇ ਸਬੰਧ ਵਿਚ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ ਵਿਸ਼ਵ ਪੱਧਰ 'ਤੇ ਸਿੰਘਪੁਰ ਵਿਖੇ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਮੈਂਬਰਾਂ ਅਤੇ ਸੰਗਤ ਦੀਆਂ ਡਿਊਟੀਆਂ ਲਗਾਈਆਂ ਗਈਆਂ | ਜਨਮ ਦਿਹਾੜੇ ਮੌਕੇ ਵਿਸ਼ਵ ਪੱਧਰੀ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੀ ਹਾਜ਼ਰੀ ਸੁਨਿਸ਼ਚਿਤ ਕਰਨ ਦਾ ਵੱਡਾ ਉਪਰਾਲਾ ਕੀਤਾ ਜਾਵੇਗਾ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ 3 ਮਈ ਨੂੰ ਰੱਖੇ ਜਾਣਗੇ ਤੇ 5 ਤਾਰੀਖ਼ ਨੂੰ ਭੋਗ ਪਾਏ ਜਾਣਗੇ | ਇਨ੍ਹਾਂ ਦਿਨਾਂ ਵਿਚ ਗੁਰੂ ਦਾ ਲੰਗਰ ਅਤੁੱਟ ਵਰਤੇਗਾ | ਰਾਮਗੜ੍ਹੀਆ ਸਮਾਜ ਦੀਆਂ ਉਹ ਸ਼ਖ਼ਸੀਅਤਾਂ ਜਿਨ੍ਹਾਂ ਨੇ ਸਮਾਜ ਅੰਦਰ ਵਧੀਆ ਕਾਰਜ ਕੀਤੇ ਹਨ | ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਵਾਰ ਪਹਿਲਾ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਅਵਾਰਡ ਦੇਣ ਦੀ ਸ਼ੁਰੂਆਤ ਕੀਤੀ ਜਾਵੇਗੀ | ਬੈਠਕ ਦੌਰਾਨ ਧਰਮਪਾਲ ਸਲਗੋਤਰਾ, ਲਖਵੀਰ ਸਿੰਘ, ਬਲਵੀਰ ਸਿੰਘ, ਦਵਿੰਦਰ ਸਿੰਘ, ਰਵਿੰਦਰ ਸਿੰਘ ਮੁਕੇਰੀਆਂ, ਮਾਲਵਾ ਸਾਹਿਬ ਟਾਂਡਾ, ਗੁਰਵਿੰਦਰ ਸਿੰਘ, ਦਲਵੀਰ ਸਿੰਘ, ਸਰਪੰਚ ਬੀਬੀਆਂ ਦਾ ਜੱਥਾ, ਨੌਜਵਾਨ ਕਲੱਬਾਂ ਦੇ ਯੁਵਕ ਵੀ ਹਾਜ਼ਰ ਸਨ |