ਗੜ੍ਹਦੀਵਾਲ, 12 ਅਪ੍ਰੈਲ (ਚੱਗਰ)-ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ ਸਾਬਕਾ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਪੰਡੋਰੀ ਅਟਵਾਲ ਦੀ ਅਗਵਾਈ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ, ਜਿਸ 'ਚ ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਉਨ੍ਹਾਂ ਇਸ ਮੌਕੇ ਪਾਰਟੀ ਦੀਆਂ ਸਰਗਰਮੀਆਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਪਾਰਟੀ ਵਲੋਂ ਨਿਯੁਕਤ ਕੀਤੇ ਨਵੇਂ ਸਰਕਲ ਪ੍ਰਧਾਨ ਐੱਸ. ਸੀ. ਵਿੰਗ ਇੰਦਰਜੀਤ ਸਿੰਘ ਪੰਡੋਰੀ ਅਟਵਾਲ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਅਰਵਿੰਦਰ ਸਿੰਘ ਰਸੂਲਪੁਰ ਨੇ ਜਾਣਕਾਰੀ ਦਿੰਦੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਐੱਸ. ਸੀ. ਵਿੰਗ ਦੇ ਪੰਜਾਬ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੇ ਇੰਦਰਜੀਤ ਸਿੰਘ ਪੰਡੋਰੀ ਅਟਵਾਲ ਨੂੰ ਸਰਕਲ ਗੜ੍ਹਦੀਵਾਲ ਦਾ ਐੱਸ. ਸੀ. ਵਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ | ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਮਿਹਨਤੀ ਤੇ ਜੁਝਾਰੂ ਵਰਕਰਾਂ ਨੂੰ ਮਾਣ ਸਨਮਾਨ ਬਖਸਿਆ | ਇੰਦਰਜੀਤ ਸਿੰਘ ਪੰਡੋਰੀ ਅਟਵਾਲ ਨੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵੱਲੋਂ ਮਿਲੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਪਿ੍ਥੀਪਾਲ ਸਿੰਘ ਦਾਤਾ, ਬਲਵਿੰਦਰ ਸਿੰਘ ਚਿੱਪੜਾ, ਨਿਰਮਲ ਸਿੰਘ, ਰੇਸ਼ਮ ਸਿੰਘ, ਸ਼ਮਿੰਦਰ ਸਿੰਘ, ਸੁਖਵਿੰਦਰ ਸਿੰਘ, ਸਤਪਾਲ ਸਿੰਘ, ਰਸ਼ਪਾਲ ਸਿੰਘ, ਵਿਸ਼ਾਲ ਸਿੰਘ, ਰਾਜਵੀਰ ਸਿੰਘ, ਲਖਵਿੰਦਰ ਸਿੰਘ, ਜਰਨੈਲ ਸਿੰਘ, ਹੀਰਾ ਲਾਲ, ਦਲਜੀਤ ਸਿੰਘ, ਅਭਜੀਤ ਸਿੰਘ, ਲੱਕੀ ਰਾਈ ਸਮੇਤ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |