ਹੁਸ਼ਿਆਰਪੁਰ, 12 ਅਪ੍ਰੈਲ (ਬਲਜਿੰਦਰਪਾਲ ਸਿੰਘ)-ਉਚੇਰੀ ਸਿੱਖਿਆ ਵਿਭਾਗ 'ਚ ਸੇਵਾਵਾਂ ਨਿਭਾਅ ਰਹੇ ਅੰਤਰਰਾਸ਼ਟਰੀ ਐਥਲੀਟ ਤੇ ਜੂਡੋ ਖਿਡਾਰਨ ਮੈਡਮ ਇੰਦਰਜੀਤ ਕੌਰ ਜੂਨੀਅਰ ਅਸਿਸਟੈਂਟ ਵਲੋਂ 5ਵੀਂ ਖੇਲੋ ਮਾਸਟਰ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਇਕ ਚਾਂਦੀ ਅਤੇ 2 ਕਾਂਸੀ ਦੇ ਤਗਮੇ ਜਿੱਤ ਕੇ ਪੰਜਾਬ ਦੇ ਨਾਲ-ਨਾਲ ਜ਼ਿਲ੍ਹੇ ਅਤੇ ਵਿਭਾਗ ਦਾ ਨਾਂਅ ਰੌਸ਼ਨ ਕੀਤਾ | ਜਿੱਤਾਂ ਪ੍ਰਾਪਤ ਕਰਨ ਉਪਰੰਤ ਹੁਸ਼ਿਆਰਪੁਰ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੱੁਭਕਾਮਨਾਵਾਂ ਦਿੱਤੀਆਂ |