ਦਸੂਹਾ, 12 ਅਪ੍ਰੈਲ (ਭੁੱਲਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਪਿੰਡ ਸੱਗਲਾਂ ਵਿਖੇ ਧੰਨ-ਧੰਨ ਭਗਤ ਰਵਿਦਾਸ ਜੀ ਦੇ ਆਗਮਨ ਪੁਰਬ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ਅਤੇ ਢਾਡੀ ਦਰਬਾਰ ਸਮਾਗਮ ਸਜਾਏ ਗਏ, ਜਿਸ ਵਿਚ ਕੌਮ ਦੇ ਮਹਾਨ ਵਿਦਵਾਨ ਕੀਰਤਨੀਏ ਭਾਈ ਤਰਸੇਮ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਅਮੋਲਕ ਸਿੰਘ ਪ੍ਰੀਤਮਪੁਰਾ, ਭਾਈ ਰਾਜਵੀਰ ਸਿੰਘ ਬੋਦਲਾਂ, ਵਿਦਵਾਨ ਢਾਡੀ ਗਿਆਨੀ ਦੀਦਾਰ ਸਿੰਘ ਸੰਗਤਪੁਰ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਧੰਨ-ਧੰਨ ਭਗਤ ਰਵਿਦਾਸ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਗੁਰਵੀਰ ਸਿੰਘ, ਪ੍ਰੀਤਮ ਸਿੰਘ, ਅਵਤਾਰ ਸਿੰਘ, ਦਲਜੀਤ ਸਿੰਘ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਓਾਕਾਰ ਸਿੰਘ, ਹਰਚਰਨ ਸਿੰਘ, ਪਿਆਰਾ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |