05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੀ. ਐੱਚ. ਸੀ. ਬੁੱਢਾਬੜ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 13-04-2026
ਮੁਕੇਰੀਆਂ, 12 ਅਪ੍ਰੈਲ (ਰਾਮਗੜ੍ਹੀਆ)-ਸਿਵਲ ਸਰਜਨ ਹੁਸ਼ਿਆਰਪੁਰ ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ ਹੇਠ ਸੀ. ਐੱਚ. ਸੀ. ਬੁੱਢਾਬੜ ਵਿਖੇ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਹ ਪ੍ਰੋਗਰਾਮ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਨੀਲਮ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ | ਇਸ ਸਬੰਧੀ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਵਲੋਂ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਸੰਤੁਲਿਤ ਖ਼ੁਰਾਕ ਲੈਣ, ਨਿਯਮਿਤ ਕਸਰਤ ਕਰਨ ਤੇ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ | ਇਸ ਤੋਂ ਇਲਾਵਾ ਮਾਤਾ-ਬੱਚਾ ਸਿਹਤ ਸੇਵਾਵਾਂ ਅਤੇ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਡਾਕਟਰ ਨੀਲਮ ਨੇ ਕਿਹਾ ਕਿ ਸਾਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ | ਉਨ੍ਹਾਂ ਨੇ ਹਰ ਰੋਜ਼ ਘੱਟੋ ਘੱਟ 30 ਮਿੰਟ ਦੀ ਸੈਰ ਕਰਨ ਲਈ ਕਿਹਾ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਆਪਣੀ ਸਿਹਤ ਦਾ ਚੈੱਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ | ਇਸ ਦੌਰਾਨ ਡਾਕਟਰ ਦਵਿੰਦਰ ਸਿੰਘ, ਰਿੰਪੀ ਬੀ. ਈ., ਬਲਵੀਰ ਕੌਰ ਨਰਸਿੰਗ ਸਿਸਟਰ, ਮਨਜੀਤ ਕੌਰ, ਸੁਨੀਤਾ ਕੁਮਾਰੀ, ਮਧੂ ਬਾਲਾ, ਗੁਰਿੰਦਰ ਕੌਰ, ਸ਼ਿਵਾਨੀ ਤੇ ਸ਼ਸ਼ੀ ਬਾਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੇਲਾ-ਮੁਖਸ਼ੂਸਪੁਰ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪਿੰਡ ਸੱਗਲਾਂ ਵਿਖੇ ਕੀਰਤਨ ਤੇ ਢਾਡੀ ਦਰਬਾਰ ਸਮਾਗਮ <br/>
Ad Position 24
No active advertisement