03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਆਂਗਣਵਾੜੀ ਸੈਂਟਰਾਂ 'ਚ ਈ.ਸੀ.ਸੀ.ਈ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 13-04-2026
ਹੁਸ਼ਿਆਰਪੁਰ, 12 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਈ.ਸੀ.ਸੀ.ਈ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਲਈ ਵੱਖ-ਵੱਖ ਸਿੱਖਿਆਤਮਕ ਤੇ ਮਨੋਰੰਜਨ ਗਤੀਵਿਧੀਆਂ ਕਰਵਾਈਆਂ ਗਈਆਂ | ਇਨ੍ਹਾਂ ਗਤੀਵਿਧੀਆਂ 'ਚ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ ,ਪੋਸ਼ਣ, ਸਫ਼ਾਈ ਅਤੇ ਟੀਕਾਕਰਨ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਆਂਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਗਰਭਵਸਥਾ ਦੌਰਾਨ ਸਹੀ ਖ਼ੁਰਾਕ, ਸਿਹਤ ਜਾਂਚ, ਆਇਰਨ ਅਤੇ ਫੋਲਿਕ ਐਸਿਡ ਦੀ ਮਹੱਤਤਾ ਬਾਰੇ ਜਾਣਕਾਰੀ ਵੀ ਦਿੱਤੀ ਗਈ | ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਬੱਚਿਆਂ ਦੇ ਸਮੁੱਚੇ ਵਿਕਾਸ ,ਬੌਧਿਕ , ਭਾਵਨਾਤਮਕ ਤੇ ਸਮਾਜਿਕ ਪੱਖਾਂ ਨੂੰ ਮਜ਼ਬੂਤ ਕਰਨ ਵਿਚ ਮਦਦਗਾਰ ਸਾਬਤ ਹੁੰਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਦਸੂਹਾ ਵਿਧਾਨ ਸਭਾ ਹਲਕੇ ਵਿਚ ਖੇਡ ਪਾਰਕਾਂ ਅਤੇ ਖੇਡ ਮੈਦਾਨਾਂ ਦਾ ਜਾਲ ਵਿਛਾਇਆ- ਘੁੰਮਣ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24
No active advertisement