03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਦਸੂਹਾ ਵਿਧਾਨ ਸਭਾ ਹਲਕੇ ਵਿਚ ਖੇਡ ਪਾਰਕਾਂ ਅਤੇ ਖੇਡ ਮੈਦਾਨਾਂ ਦਾ ਜਾਲ ਵਿਛਾਇਆ- ਘੁੰਮਣ

Ad Position 21
No active advertisement
ਅਜੀਤ ਡੈਸਕ 13-04-2026
ਰਾਮਗੜ੍ਹ ਸੀਕਰੀ, 12 ਅਪ੍ਰੈਲ (ਕਟੋਚ)- ਨੌਜਵਾਨ ਪੱਖੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਸੂਬੇ ਵਿਚ ਖੇਡ ਸਭਿਆਚਾਰ ਉਤਪੰਨ ਕਰਨ ਦੇ ਉਦੇਸ਼ ਨਾਲ ਖੇਡ ਪਾਰਕ ਬਣਾਉਣ ਦੀ ਜੋ ਨੌਜਵਾਨ ਪੱਖੀ ਨੀਤੀ ਬਣਾਈ ਹੈ, ਉਸ ਨੂੰ ਹਕੀਕਤ ਵਿਚ ਬਦਲਣ ਦੇ ਉਦੇਸ਼ ਨਾਲ ਸੂਬੇ ਵਿਚ ਖੇਡ ਪਾਰਕਾਂ ਦੀ ਝੜੀ ਲਿਆਉਂਦੀ ਹੈ | ਉਕਤ ਪ੍ਰਗਟਾਵਾ ਕਰਦਿਆਂ ਹਲਕਾ ਵਿਧਾਇਕ ਐਡ. ਕਰਮਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਸਰਕਾਰ ਦੀ ਨੀਤੀ ਅਧੀਨ ਦਸੂਹਾ ਵਿਧਾਨ ਸਭਾ ਹਲਕੇ ਵਿਚ ਪੰਜ ਦਰਜਨ ਤੋਂ ਵੱਧ ਖੇਡ ਪਾਰਕ ਮਨਜ਼ੂਰ ਕਰਵਾ ਕੇ ਹਲਕੇ ਵਿਚ ਖੇਡ ਪਾਰਕਾਂ ਦਾ ਜਾਲ ਵਿਛਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ 16 ਖੇਡ ਪਾਰਕ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀਆਂ ਤੇ ਯੁੱਧ ਪੱਧਰ ਤੇ ਨਿਰਮਾਣ ਕੰਮ ਚੱਲ ਰਿਹਾ ਹੈ | ਐਡ. ਘੁੰਮਣ ਨੇ ਸੰਤੁਸ਼ਟੀ ਪ੍ਰਗਟਾਉਂਦਿਆਂ ਦੱਸਿਆ ਕਿ ਹਲਕੇ ਵਿਚ ਬਣੇ ਅਤਿ-ਆਧੁਨਿਕ ਖੇਡ ਪਾਰਕ ਜਿੱਥੇ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ, ਉੱਥੇ ਵਡੇਰੀ ਉਮਰ ਦੇ ਲੋਕਾਂ ਲਈ ਵੀ ਲਾਹੇਵੰਦ ਸਾਬਤ ਹੋ ਰਹੇ ਹਨ | ਇੱਥੇ ਇਹ ਦੱਸਣਯੋਗ ਹੈ ਕਿ ਬਲਾਕ ਤਲਵਾੜਾ ਦੇ ਪਿੰਡ ਭਵਨੌਰ (ਖੱਮਤਾ ਪੱਤੀ) ਵਿਖੇ ਕਰੀਬ 86 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਦਿਲ ਖਿਚਵਾਂ ਬਹੁਮੰਤਵੀ ਖੇਡ ਪਾਰਕ ਇਲਾਕੇ ਲਈ ਇੱਕ ਵੱਡੀ ਸੌਗਾਤ ਸਾਬਤ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ ਅਗਲੀ ਖ਼ਬਰ ਦਸੂਹਾ ਵਿਧਾਨ ਸਭਾ ਹਲਕੇ ਵਿਚ ਖੇਡ ਪਾਰਕਾਂ ਅਤੇ ਖੇਡ ਮੈਦਾਨਾਂ ਦਾ ਜਾਲ ਵਿਛਾਇਆ- ਘੁੰਮਣ
Ad Position 24
No active advertisement