03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸੇਂਟ ਸੋਲਜਰ ਸਕੂਲ 'ਚ ਧਾਰਮਿਕ ਸਮਾਗਮ ਨਾਲ ਨਵੇਂ ਸੈਸ਼ਨ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 13-04-2026
ਹੁਸ਼ਿਆਰਪੁਰ, 12 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਲਕਸ਼ਮੀ ਇਨਕਲੇਵ ਹੁਸ਼ਿਆਰਪੁਰ ਵਿਖੇ ਵਾਹਿਗੁਰੂ ਦਾ ਓਟ-ਆਸਰਾ ਲੈਂਦੇ ਹੋਏ ਨਵੇਂ ਸੈਸ਼ਨ (2026-27) ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਅਧਿਆਪਕਾ ਸ਼ਿਖਾ ਸ਼ਰਮਾ ਦੀ ਅਗਵਾਈ 'ਚ ਕਰਵਾਏ ਗਏ ਧਾਰਮਿਕ ਪ੍ਰੋਗਰਾਮ ਦੌਰਾਨ ਪਾਠ ਦੀ ਸਮਾਪਤੀ ਉਪਰੰਤ ਪਾਠੀ ਸਿੰਘਾਂ ਵੱਲੋਂ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਜੱਸ ਸਰਵਣ ਕਰਵਾਇਆ ਗਿਆ | ਇਸ ਮੌਕੇ ਸੰਸਥਾ ਤੇ ਵਿਦਿਆਰਥੀਆਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ | ਪ੍ਰੋਗਰਾਮ ਦੌਰਾਨ ਸਕੂਲ ਪਿ੍ੰ. ਗਗਨਦੀਪ ਸਿੰਘ ਨੇ ਦੱਸਿਆ ਕਿ ਸਕੂਲ ਦੇ ਸੈਸ਼ਨ 2025-26 ਦੇ ਨਤੀਜੇ ਸ਼ਾਨਦਾਰ ਰਹੇ | ਸਕੂਲ ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਤੇ ਸਟਾਫ਼ ਵੱਲੋਂ ਵਿਦਿਆਰਥੀਆਂ ਦੀ ਸਫਲਤਾ ਲਈ ਸਮੂਹ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਪ੍ਰੋਗਰਾਮ ਨੂੰ ਸਫਲ ਬਣਾਉਣ 'ਚ ਨਾਨ-ਟੀਚਿੰਗ ਸਟਾਫ਼ ਦਾ ਵੀ ਅਹਿਮ ਯੋਗਦਾਨ ਰਿਹਾ |
Ad Position 22
No active advertisement
ਪਿਛਲੀ ਖ਼ਬਰ ਅੱਠਵੀਂ ਦਾ ਨਤੀਜਾ ਰਿਹਾ ਸੌ ਫ਼ੀਸਦੀ ਅਗਲੀ ਖ਼ਬਰ ਦਸੂਹਾ ਵਿਧਾਨ ਸਭਾ ਹਲਕੇ ਵਿਚ ਖੇਡ ਪਾਰਕਾਂ ਅਤੇ ਖੇਡ ਮੈਦਾਨਾਂ ਦਾ ਜਾਲ ਵਿਛਾਇਆ- ਘੁੰਮਣ
Ad Position 24
No active advertisement