03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਆਯੂਸ਼ਮਾਨ ਆਰੋਗਿਆ ਕੇਂਦਰ ਭੰਗਾਲਾ ਵਿਖੇ ਟੀਕਾਕਰਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 13-04-2026
ਮੁਕੇਰੀਆਂ, 12 ਅਪ੍ਰੈਲ (ਰਾਮਗੜ੍ਹੀਆ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਅਤੇ ਡਾਕਟਰ ਸੀਮਾ ਗਰਗ ਜਿਲ੍ਹਾ ਟੀਕਾਕਰਨ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਨੀਲਮ ਦੀ ਰਹਿਨੁਮਾਈ ਹੇਠ ਆਯੂਸ਼ਮਾਨ ਆਰੋਗਿਆ ਕੇਂਦਰ ਭੰਗਾਲਾ ਵਿਖੇ ਐਚ.ਪੀ.ਵੀ. ਟੀਕਾਕਰਨ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਯੋਗ ਲੜਕੀਆਂ (14 ਤੋਂ 15 ਸਾਲ ਤਕ) ਨੂੰ ਐਚ.ਪੀ.ਵੀ. ਵੈਕਸੀਨ ਲਗਾਈ ਗਈ, ਜੋ ਕਿ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬਹੁਤ ਹੀ ਮਹੱਤਵਪੂਰਨ ਹੈ | ਇਸ ਸੰਬੰਧੀ ਡਾਕਟਰ ਨੀਲਮ ਵਲੋਂ ਮਾਪਿਆਂ ਅਤੇ ਬੱਚੀਆਂ ਨੂੰ ਇਸ ਟੀਕੇ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਮੇਂ ਸਿਰ ਟੀਕਾਕਰਣ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਤੇ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਐਚ.ਪੀ.ਵੀ. ਵੈਕਸੀਨ ਲੜਕੀਆਂ ਨੂੰ ਭਵਿੱਖ ਵਿੱਚ ਸਰਵਾਈਕਲ ਕੈਂਸਰ ਤੋਂ ਬਚਾਉਣ ਵਿੱਚ ਮਦਦ ਕਰਦੀ ਹੈ ਅਤੇ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ | ਇਸ ਦੌਰਾਨ ਡਾਕਟਰ ਸਰਬਜੀਤ ਸਿੰਘ, ਰਿੰਪੀ ਬੀਈਈ, ਹਰਮੀਤ ਕੌਰ ਐਲ.ਐੱਚ.ਵੀ, ਰਾਜ ਕੌਰ ਏ ਐਨ ਐਮ, ਆਸ਼ਾ ਵਰਕਰ ਆਦਿ ਮੌਜੂਦ ਸੀ | ਡਾਕਟਰ ਨੀਲਮ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਦਾ ਸਮੇਂ 'ਤੇ ਟੀਕਾਕਰਣ ਜ਼ਰੂਰ ਕਰਵਾਉਣ ਤੇ ਸਿਹਤ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਲੈਣ |
Ad Position 22
No active advertisement
ਪਿਛਲੀ ਖ਼ਬਰ ਕਰਤਾਰ ਮੈਮੋਰੀਅਲ ਹਸਪਤਾਲ ਨੇ ਮੁਕੀਮਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਮੱਕੋਵਾਲ ਵਿਖੇ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24
No active advertisement