21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸ੍ਰੀ ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ ਇਲਾਕੇ 'ਚ ਵਿੱਦਿਆ ਦਾ ਚਾਨਣ ਮੁਨਾਰਾ- ਡਾ: ਰਵਜੋਤ ਸਿੰਘ

Ad Position 21
No active advertisement
ਅਜੀਤ ਡੈਸਕ 14-04-2026
ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸ੍ਰੀ ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ ਬਾਗਪੁਰ 'ਚ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਤੇ ਸੂਬਾ ਪ੍ਰਧਾਨ ਸ੍ਰੀ ਸੱਤਿਆ ਸਾਈਾ ਸੇਵਾ ਆਰਗੇਨਾਈਜ਼ੇਸ਼ਨ ਮਨਿੰਦਰ ਸਿੰਘ ਨੇ ਸ਼ਿਰਕਤ ਕੀਤੀ | ਸਕੂਲ ਪ੍ਰਧਾਨ ਡਾ: ਸੰਜੀਵ ਕੁਮਾਰ, ਸਕੱਤਰ ਹਰੀਸ਼ ਬਰੂਟਾ, ਪਿ੍ੰ: ਨੀਲਮ ਰਾਣੀ ਤੇ ਸਮਿਤੀ ਮੈਂਬਰਾਂ ਵਲੋਂ ਜੋਤੀ ਜਲਾ ਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ, ਉਪਰੰਤ ਸਮਿਤੀ ਮੈਂਬਰਾਂ ਨੇ ਭਜਨ ਗਾਇਨ ਕੀਤੇ ਅਤੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਮਨਿੰਦਰ ਸਿੰਘ ਨੇ ਸਰਬ-ਧਰਮ ਝੰਡਾ ਵੀ ਲਹਿਰਾਇਆ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਨੇ ਸਕੂਲ ਪ੍ਰਬੰਧਕਾਂ ਨੂੰ ਸਮਾਗਮ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰਨਾਂ ਵਿੱਦਿਅਕ ਗਤੀਵਿਧੀਆਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਇਹ ਸਕੂਲ ਇਲਾਕੇ 'ਚ ਸਿੱਖਿਆ ਦਾ ਚਾਨਣ ਮੁਨਾਰਾ ਬਣ ਕੇ ਬੁਲੰਦੀਆਂ ਨੂੰ ਛੂਹ ਰਿਹਾ ਹੈ | ਇਸ ਮੌਕੇ ਡਾ: ਰਵਜੋਤ ਸਿੰਘ ਨੇ ਸਕੂਲ 'ਚ 2 ਕਮਰੇ ਬਣਾ ਕੇ ਦੇਣ ਦਾ ਐਲਾਨ ਕੀਤਾ | ਇਸ ਮੌਕੇ ਉਨ੍ਹਾਂ ਸਕੂਲ ਦੇ ਸਾਲਾਨਾ ਨਤੀਜਿਆਂ 'ਚ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਾਬਕਾ ਸਰਪੰਚ ਗੁਰਮੀਤ ਸਿੰਘ, ਮਨੀਸ਼ ਸੈਣੀ, ਨੰਬਰਦਾਰ ਪਰਮਜੀਤ ਸਿੰਘ, ਗੁਰਮੁਖ ਸਿੰਘ ਕੌਂਸਲ, ਤਰਸੇਮ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਇੰਦਰਜੀਤ ਕੌਰ, ਸਰਪੰਚ ਪਰਵਿੰਦਰ ਸਿੰਘ ਸੱਜਣ, ਅੰਮਿ੍ਤਪਾਲ ਸਿੰਘ ਸਤੌਰ, ਗਗਨਦੀਪ ਸਿੰਘ ਆਦਿ ਹਾਜ਼ਰ ਸਨ | ਸਮਾਗਮ ਦੇ ਆਖੀਰ 'ਚ ਸਕੂਲ ਦੇ ਪ੍ਰਧਾਨ ਡਾ: ਸੰਜੀਵ ਕੁਮਾਰ ਅਤੇ ਸਕੱਤਰ ਹਰੀਸ਼ ਬਰੂਟਾ ਵਲੋਂ ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਤੇ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਕੇ. ਐੱਮ. ਐੱਸ. ਕਾਲਜ ਵਿਖੇ ਸਾਈਬਰ ਕ੍ਰਾਈਮ ਦੇ ਸੰਬੰਧ 'ਚ ਜਾਗਰੂਕਤਾ ਸੈਮੀਨਾਰ- ਪਿ੍ੰਸੀਪਲ ਡਾ. ਮਾਨਵ ਸੈਣੀ ਅਗਲੀ ਖ਼ਬਰ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24