21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕੇ. ਐੱਮ. ਐੱਸ. ਕਾਲਜ ਵਿਖੇ ਸਾਈਬਰ ਕ੍ਰਾਈਮ ਦੇ ਸੰਬੰਧ 'ਚ ਜਾਗਰੂਕਤਾ ਸੈਮੀਨਾਰ- ਪਿ੍ੰਸੀਪਲ ਡਾ. ਮਾਨਵ ਸੈਣੀ

Ad Position 21
No active advertisement
ਅਜੀਤ ਡੈਸਕ 14-04-2026
ਦਸੂਹਾ, 13 ਅਪ੍ਰੈਲ (ਭੁੱਲਰ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਿਤ ਕੇ. ਐੱਮ. ਐੱਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਿਖੇ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਹੁਕਮ ਅਨੁਸਾਰ ਪ੍ਰਤੀ ਦਿਨ ਸਾਈਬਰ ਕ੍ਰਾਈਮ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਾਈਬਰ ਕ੍ਰਾਈਮ ਦੇ ਸਬੰਧ ਵਿਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਦੀ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਬਲਵਿੰਦਰ ਸਿੰਘ, ਉਪ ਪੁਲਿਸ ਕਪਤਾਨ ਦਸੂਹਾ ਦੀ ਅਗਵਾਈ ਹੇਠ ਬੀ.ਓ.ਆਈ ਟੀਮ ਜਿਨ੍ਹਾਂ ਵਿਚ ਇਸ਼ਾ ਮਹਾਜਨ, ਅੰਮਿ੍ਤਪਾਲ ਸਿੰਘ, ਗਗਨਪ੍ਰੀਤ ਸਿੰਘ, ਇਸ਼ਾ ਸ਼ੁਕਲਾ ਅਤੇ ਅੰਮਿ੍ਤਪਾਲ ਸਿੰਘ ਸਨ, ਨੇ ਸਾਈਬਰ ਕ੍ਰਾਈਮ ਅਤੇ ਸਾਈਬਰ ਸੁਰੱਖਿਆ ਦੇ ਸਬੰਧ ਵਿਚ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਿਜ਼ਿਟਲ ਯੁੱਗ ਵਿਚ ਵੱਧ ਰਹੇ ਖ਼ਤਰਨਾਕ ਸਾਈਬਰ ਅਪਰਾਧਾਂ ਤੋਂ ਸਚੇਤ ਕਰਨਾ ਅਤੇ ਉਨ੍ਹਾਂ ਨੂੰ ਸੁਰੱਖਿਆ ਦੇ ਪ੍ਰਭਾਵਸ਼ਾਲੀ ਤਰੀਕਿਆਂ ਨਾਲ ਜਾਣੰੂ ਕਰਵਾਉਣਾ ਸੀ | ਸੈਮੀਨਾਰ ਦੌਰਾਨ ਬੀ. ਓ. ਆਈ. ਟੀਮ ਨੇ ਵਿਦਿਆਰਥੀਆਂ ਨੂੰ ਫ਼ੀਸ਼ਿੰਗ, ਮੈਲਵੇਅਰ ਅਟੈਕ, ਆਨਲਾਈਨ ਬੈਂਕਿੰਗ ਫ਼ਰੌਡ, ਆਈਡੈਂਟਿਟੀ ਥੈਫ਼ਟ ਅਤੇ ਸੋਸ਼ਲ ਮੀਡੀਆ ਦੇ ਗ਼ਲਤ ਇਸਤੇਮਾਲ ਕਰਨ ਦੇ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਤੇ ਵਿਦਿਆਰਥੀਆਂ ਨੂੰ ਇਹ ਵੀ ਸਿਖਾਇਆ ਗਿਆ ਕਿ ਕਿਵੇਂ ਸ਼ੱਕੀ ਈ-ਮੇਲਾਂ, ਅਣਪਛਾਤੇ ਲਿੰਕਾਂ ਅਤੇ ਫ਼ੋਨ ਕਾਲਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ | ਇਸ ਮੌਕੇ ਕਾਲਜ ਦੇ ਡੀਨ ਅਕੈਡਮਿਕ ਡਾ. ਰਾਜੇਸ਼ ਕੁਮਾਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਦੇ ਸਮੇਂ ਵਿਚ ਸਾਈਬਰ ਸੁਰੱਖਿਆ ਬਾਰੇ ਜਾਣਕਾਰੀ ਹਰ ਵਿਦਿਆਰਥੀ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਨਾਲ-ਨਾਲ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਵੀ ਸਾਈਬਰ ਜਾਗਰੂਕਤਾ ਬਾਰੇ ਜਾਣਕਾਰੀ ਦੇਣ | ਅੰਤ ਵਿਚ ਕਾਲਜ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਅਤੇ ਟੀਮ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਮਨਪ੍ਰੀਤ ਕੌਰ, ਪਲਵਿੰਦਰ ਕੌਰ, ਰੇਨੂੰ, ਹਰਦੀਪ ਕੌਰ,ਮਧੂ ਬਾਲਾ, ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮੁਸਕਾਨ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਗੁਰਵੀਰ ਕੌਰ, ਨਵਨੀਤ ਕੌਰ, ਕਾਜਲ, ਮਨਪ੍ਰੀਤ ਕੌਰ, ਡਾ. ਵੀਨਸ, ਪ੍ਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ, ਸਾਹਿਲ ਕੁਮਾਰ, ਰਜਨੀ ਬਾਲਾ, ਰੇਖਾ ਰਾਣੀ, ਸੰਦੀਪ ਕੌਰ ਤੇ ਚੰਚਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਅਗਲੀ ਖ਼ਬਰ ਸ੍ਰੀ ਸੱਤਿਆ ਸਾਈਾ ਵਿੱਦਿਆ ਨਿਕੇਤਨ ਹਾਈ ਸਕੂਲ ਇਲਾਕੇ 'ਚ ਵਿੱਦਿਆ ਦਾ ਚਾਨਣ ਮੁਨਾਰਾ- ਡਾ: ਰਵਜੋਤ ਸਿੰਘ
Ad Position 24