21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ 'ਚ ਹੁਸ਼ਿਆਰਪੁਰ ਨੇ ਰੋਪੜ ਦੀ ਟੀਮ ਨੂੰ ਹਰਾਇਆ

Ad Position 21
No active advertisement
ਅਜੀਤ ਡੈਸਕ 14-04-2026
ਹੁਸ਼ਿਆਰਪੁਰ, 13 ਅਪ੍ਰੈਲ (ਹਰਪ੍ਰੀਤ ਕੌਰ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਏ ਅੰਤਰ ਜ਼ਿਲ੍ਹਾ ਅੰਡਰ-16 ਕ੍ਰਿਕਟ ਟੂਰਨਾਮੈਂਟ ਵਿਚ ਅੱਜ ਹੁਸ਼ਿਆਰਪੁਰ ਦੀ ਟੀਮ ਨੇ ਜ਼ਿਲ੍ਹਾ ਰੋਪੜ ਦੀ ਟੀਮ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ | ਇਹ ਜਾਣਕਾਰੀ ਦਿੰਦਿਆਂ ਹੁਸ਼ਿਆਰਪੁਰ ਡਿਸਟਿ੍ਕਟ ਕ੍ਰਿਕਰਟ ਐਸੋਸੀਏਸ਼ਨ ਦੇ ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ ਰੋਪੜ ਦੀ ਟੀਮ ਨੇ ਟਾਸ ਜਿਦੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 90 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ 'ਤੇ 268 ਰਨ ਬਣਾਏ | ਹੁਸ਼ਿਆਰਪੁਰ ਦੀ ਟੀਮ ਨੇ 3 ਵਿਕਟਾਂ ਦੇ ਨੁਕਸਾਨ 'ਤੇ ਨਿਰਧਾਰਤ ਟੀਚੇ ਨੂੰ ਪਾਰ ਕਰਕੇ ਇਹ ਮੈਚ ਜਿੱਤ ਲਿਆ | ਡਾ. ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਟੀਮ ਨੇ ਇਸ ਤੋਂ ਪਹਿਲਾਂ ਕਪੂਰਥਲਾ ਦੀ ਟੀਮ ਨੂੰ ਹਰਾ ਕੇ ਲਗਾਤਾਰ ਦੂਜੀ ਜਿੱਤ ਹਾਸਿਲ ਕੀਤੀ | ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦਾ ਅਗਲਾ ਮੁਕਾਬਲਾ ਨਵਾਂਸ਼ਹਿਰ ਦੀ ਟੀਮ ਨਾਲ 15- 61 ਅਪ੍ਰੈਲ ਨੂੰ ਹੁਸ਼ਿਆਰਪੁਰ ਵਿਖੇ ਹੋਵੇਗਾ | ਐਸੋਸੀਏਸ਼ਨ ਦੇ ਪ੍ਰਧਾਨ ਡਾ. ਦਲਜੀਤ ਖੇਲਾ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ | ਟੀਮ ਦੇ ਕੋਚ ਦਲਜੀਤ ਸਿੰਘ, ਪ੍ਰਵੀਨ ਕੁਪੂਰ ਚਿੰਟੂ ਅਤੇ ਪ੍ਰਵੀਨ ਕਪੂਰ ਚਿੰਟੂ, ਸਹਾਇਕ ਕੋਚ ਦਲਜੀਤ ਧੀਮਾਨ, ਪੰਕਜ ਪਿੰਕਾ, ਦਿਨੇਸ਼ ਸ਼ਰਮਾ, ਜ਼ਿਲ੍ਹਾ ਟਰੇਨਰ ਕੁਲਦੀਪ ਧਾਮੀ, ਜ਼ਿਲ੍ਹਾ ਮਹਿਲਾ ਕੋਚ ਦਵਿੰਦਰ ਕੌਰ ਕਲਿਆਣ ਤੇ ਜੂਨੀਅਰ ਕੋਚ ਨਿਕਿਤਾ ਕੁਮਾਰੀ ਨੇ ਵੀ ਜੇਤੂ ਟੀਮ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਅਜੜਾਮ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ
Ad Position 24