21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਸਰਕਾਰੀ ਸਕੂਲ ਅਜੜਾਮ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 14-04-2026
ਨਸਰਾਲਾ, 13 ਅਪ੍ਰੈਲ (ਸਤਵੰਤ ਸਿੰਘ ਥਿਆੜਾ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਜੜਾਮ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਸਕੂਲ ਦੇ ਅੱਠਵੀਂ ਦੇ ਸਾਰੇ ਵਿਦਿਆਰਥੀ ਚੰਗੇ ਨੰਬਰਾਂ ਨਾਲ ਪਾਸ ਹੋਏ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ. ਜਗਦੀਪ ਕੌਰ ਨੇ ਦੱਸਿਆ ਕਿ ਇਸ ਨਤੀਜੇ 'ਚ ਹਰਲੀਨ ਕੌਰ ਨੇ 96.16 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਗੁਰਲੀਨ ਕੌਰ ਨੇ 93 ਫ਼ੀਸਦੀ ਅੰਕ ਹਾਸਲ ਕਰਕੇ ਦੂਸਰਾ ਸਥਾਨ ਅਤੇ ਮੁਨੀਸ਼ਾ ਕੁਮਾਰੀ ਨੇ 87.16 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਚੰਗੇ ਨਤੀਜੇ ਲਈ ਉਨ੍ਹਾਂ ਸਮੂਹ ਸਕੂਲ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅੱਗੇ ਤੋਂ ਵੀ ਇਸੇ ਤਰ੍ਹਾਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਮਿਸ਼ਨ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ 'ਚ ਹੁਸ਼ਿਆਰਪੁਰ ਨੇ ਰੋਪੜ ਦੀ ਟੀਮ ਨੂੰ ਹਰਾਇਆ
Ad Position 24