ਅੱਡਾ ਸਰਾਂ, 13 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਜਲੰਧਰ ਅਧੀਨ ਚੱਲ ਰਹੇ ਇਲਾਕੇ ਦੀ ਪ੍ਰਮੁੱਖ ਸਿੱਖਿਆ ਸੰਸਥਾ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਝਾਵਾਂ ਦਾ ਅੱਠਵੀਂ ਕਲਾਸ ਦਾ ਨਤੀਜਾ ਸੌ ਫ਼ੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਮੈਨੇਜਰ ਬਲਵੀਰ ਸਿੰਘ ਤੇ ਪਿ੍ੰਸੀਪਲ ਰਜਿੰਦਰ ਕੁਮਾਰੀ ਨੇ ਦੱਸਿਆ ਕਿ ਇਸ ਨਤੀਜੇ ਵਿਚ ਲਵਲੀਨ ਕੌਰ ਨੇ 96.3 ਫ਼ੀਸਦੀ ਅੰਕ ਹਾਸਲ ਕਰਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦਕਿ ਜਪਲੀਨ ਕੌਰ ਨੇ 96.1 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ ਅਤੇ ਜਸਮੀਨ ਕੌਰ ਨੇ 96 ਫ਼ੀਸਦੀ ਅੰਕਾਂ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕੁੱਲ 46 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਤੇ 45 ਵਿਦਿਆਰਥੀ ਫ਼ਸਟ ਅਤੇ ਹਾਈ ਫ਼ਸਟ ਡਿਵੀਜ਼ਨ ਵਿਚ ਪਾਸ ਹੋਏ ਹਨ | ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਜਲੰਧਰ ਦੇ ਪ੍ਰਧਾਨ ਗੁਰਬਖ਼ਸ਼ ਸਿੰਘ ਜੁਨੇਜਾ, ਸਕੂਲ ਮੈਨੇਜਰ ਬਲਵੀਰ ਸਿੰਘ ਤੇ ਪਿ੍ੰਸੀਪਲ ਰਜਿੰਦਰ ਕੁਮਾਰੀ ਨੇ ਅੱਵਲ ਰਹੇ ਸਾਰੇ ਵਿਦਿਆਰਥੀਆਂ, ਉਨ੍ਹਾਂ ਦੇ ਮਾਤਾ-ਪਿਤਾ ਤੇ ਸਟਾਫ਼ ਮੈਂਬਰਾਂ ਨੂੰ ਮੁਬਾਰਕਾਂ ਦਿੱਤੀਆਂ ਹਨ ਤੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਹੈ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਮੌਜੂਦ ਰਹੇ |