21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਫੂਡ ਸੇਫ਼ਟੀ ਟੀਮ ਨੇ ਚੈਕਿੰਗ ਦੌਰਾਨ ਦੁੱਧ ਤੇ ਖਾਣ ਵਾਲੇੇ ਦੇ ਤੇਲ ਦੇ ਭਰੇ ਸੈਂਪਲ

Ad Position 21
No active advertisement
ਅਜੀਤ ਡੈਸਕ 14-04-2026
ਹੁਸ਼ਿਆਰਪੁਰ, 13 ਅਪ੍ਰੈਲ 2026 (ਬਲਜਿੰਦਰਪਾਲ ਸਿੰਘ)-ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਕਮਲਪ੍ਰੀਤ ਕੌਰ ਬਰਾੜ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਹੇਠ ਡਾ. ਜਤਿੰਦਰ ਭਾਟੀਆ ਡਿਜਿਗਨੇਟਿਡ ਅਫ਼ਸਰ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਹੁਸ਼ਿਆਰਪੁਰ ਦੀ ਦੇਖ-ਰੇਖ 'ਚ ਫੂਡ ਸੇਫ਼ਟੀ ਅਫ਼ਸਰ ਇਸ਼ਾਨ ਬੰਸਲ ਵਲੋਂ ਜ਼ਿਲ੍ਹੇ 'ਚ ਇਕ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਉਪਭੋਗਤਾਵਾਂ ਨੂੰ ਸਪਲਾਈ ਕੀਤੇ ਜਾ ਰਹੇ ਦੁੱਧ ਅਤੇ ਦੁੱਧ ਨਾਲ ਸਬੰਧਿਤ ਉਤਪਾਦਾਂ ਦੀ ਗੁਣਵੱਤਾ ਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੀ | ਜਾਂਚ ਟੀਮ ਵਲੋਂ ਦੋ ਨਮੂਨੇ ਇਕੱਠੇ ਕੀਤੇ ਗਏ, ਜਿਨ੍ਹਾਂ 'ਚ ਇਕ ਨਮੂਨਾ ਡੇਅਰੀ ਫਾਰਮ ਤੋਂ ਦੁੱਧ ਅਤੇ ਇਕ ਨਮੂਨਾ ਵਰਤੇ ਹੋਏ ਖਾਣ ਵਾਲੇ ਤੇਲ ਦਾ ਲੈ ਕੇ ਜਾਂਚ ਲਈ ਲੈਬਾਰਟਰੀ ਨੂੰ ਭੇਜੇ ਗਏ ਹਨ | ਰਿਪੋਰਟ ਪ੍ਰਾਪਤ ਹੋਣ ਉਪਰੰਤ ਜੇਕਰ ਕਿਸੇ ਵੀ ਨਮੂਨੇ ਵਿਚ ਮਿਆਰਾਂ ਦੀ ਉਲੰਘਣਾ ਜਾਂ ਮਿਲਾਵਟ ਪਾਈ ਜਾਂਦੀ ਹੈ, ਤਾਂ ਸੰਬੰਧਿਤ ਵਿਕਰੇਤਾ ਖ਼ਿਲਾਫ਼ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਧੀਨ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਤੇ ਫੂਡ ਸੇਫ਼ਟੀ ਅਫ਼ਸਰ ਇਸ਼ਾਨ ਬੰਸਲ ਵਲੋਂ ਸਾਰੇ ਫੂਡ ਬਿਜ਼ਨੈੱਸ ਆਪ੍ਰੇਟਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਸਥਾਨਾਂ 'ਤੇ ਉਚ ਪੱਧਰੀ ਸਫ਼ਾਈ ਬਣਾਈ ਰੱਖਣ ਤੇ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਧੀਨ ਨਿਰਧਾਰਿਤ ਸਾਰੇ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ 16ਵਾਂ ਖੇਡ ਸਟੇਡੀਅਮ ਤਿਆਰ ਕਰਕੇ ਪਿੰਡ ਵਾਸੀਆਂ ਦੇ ਹਵਾਲੇ ਕੀਤਾ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪੀ. ਐੱਸ. ਟੀ. ਈ. ਟੀ. ਪ੍ਰੀਖਿਆ 'ਚ ਮਾਰੀਆਂ ਮੱਲਾਂ
Ad Position 24