ਹੁਸ਼ਿਆਰਪੁਰ, 13 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 20 ਅਪ੍ਰੈਲ ਤੋਂ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ | ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹੁਸ਼ਿਆਰਪੁਰ ਵਿਖੇ 18 ਅਪ੍ਰੈਲ ਤੱਕ ਅਰਜ਼ੀਆਂ ਦੇ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਉਮੀਦਵਾਰ ਜੋ ਕਿ ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਸਿਖਲਾਈ ਵਿਚ ਭਾਗ ਲੈ ਸਕਦੇ ਹਨ |