22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਜੈਮਸ ਕੈਂਬਰਿਜ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 14-04-2026
ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ)-ਵਾਸਲ ਐਜੂਕੇਸ਼ਨ ਵਲੋਂ ਚਲਾਏ ਜਾ ਰਹੇ ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ ਉਤਸ਼ਾਹ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਆਡੀਟੋਰੀਅਮ 'ਚ ਵਿਸ਼ੇਸ਼ ਪ੍ਰਾਰਥਨਾ ਨਾਲ ਹੋਈ | ਸਮਾਗਮ 'ਚ ਪੰਜਾਬੀ ਲੋਕ ਸੱਭਿਆਚਾਰ ਨੂੰ ਬਹੁਤ ਹੀ ਖ਼ੂਬਸੂਰਤੀ ਨਾਲ ਪੇਸ਼ ਕੀਤਾ ਗਿਆ, ਵਿਦਿਆਰਥੀਆਂ ਨੇ ਭੰਗੜੇ ਅਤੇ ਗਿੱਧੇ ਦੇ ਪ੍ਰਦਰਸ਼ਨਾਂ ਨਾਲ ਸਾਰਿਆਂ ਨੂੰ ਮੋਹਿਤ ਕੀਤਾ | ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਤੇ ਇਸ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣੂ ਕਰਵਾਇਆ ਗਿਆ, ਨਾਲ ਹੀ ਉਨ੍ਹਾਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਤੋਂ ਵੀ ਜਾਣੂ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਪੰਜਾਬ 'ਚ ਖ਼ਾਲਸਾ ਪੰਥ ਦੀ ਸਥਾਪਨਾ, ਜੱਲਿਆਂਵਾਲੇ ਬਾਗ ਦੀਆਂ ਇਤਿਹਾਸਕ ਘਟਨਾਵਾਂ, ਫ਼ਸਲਾਂ ਦੇ ਪੱਕਣ ਆਦਿ ਵਿਸ਼ਿਆਂ ਬਾਰੇ ਜਾਗਰੂਕ ਕਰਦਿਆਂ ਪੰਜਾਬੀ ਸੱਭਿਆਚਾਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਡਾ: ਭੀਮ ਰਾਓ ਅੰਬੇਡਕਰ ਦੀ ਜੈਅੰਤੀ ਸਬੰਧੀ ਵਿਦਿਆਰਥੀਆਂ 'ਚ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ | ਸਕੂਲ ਪਿ੍ੰਸੀਪਲ ਸੰਗੀਤਾ ਨਿਸਤਾਂਦਰਾ ਨੇ ਕਿਹਾ ਕਿ ਵਿਸਾਖੀ ਦਾ ਤਿਉਹਾਰ ਬੱਚਿਆਂ ਨੂੰ ਪੰਜਾਬ ਦੇ ਪੁੱਤਰਾਂ ਅਤੇ ਭਾਰਤ ਦੇ ਸ਼ਾਨਦਾਰ ਇਤਿਹਾਸ 'ਚ ਉਨ੍ਹਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ | ਇਸ ਮੌਕੇ ਵਾਸਲ ਐਜੂਕੇਸ਼ਨ ਦੇ ਚੇਅਰਮੈਨ ਸੰਜੀਵ ਵਾਸਲ ਨੇ ਕਿਹਾ ਕਿ ਵਾਸਲ ਐਜੂਕੇਸ਼ਨਲ ਸੰਸਥਾਵਾਂ ਦੇ ਸਾਰੇ ਵਿਦਿਆਰਥੀਆਂ ਨੂੰ ਦੇਸ਼ ਦੇ ਅਮੀਰ ਇਤਿਹਾਸ ਤੋਂ ਜਾਣੂ ਕਰਵਾਇਆ ਜਾਂਦਾ ਹੈ | ਉਨ੍ਹਾਂ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨੂੰ ਇਕ ਅਨਮੋਲ ਖ਼ਜ਼ਾਨਾ ਦੱਸਿਆ ਅਤੇ ਇਸ ਨੂੰ ਸੰਭਾਲਣਾ ਹਰ ਭਾਰਤੀ ਦਾ ਫ਼ਰਜ਼ ਹੈ | ਵਾਸਲ ਐਜੂਕੇਸ਼ਨ ਦੇ ਸੀ.ਈ.ਓ. ਰਾਘਵ ਵਾਸਲ ਨੇ ਕਿਹਾ ਕਿ ਸਾਡਾ ਯਤਨ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਲਧਾਣਾ ਝਿੱਕਾ ਦੇ ਸਿਵਿਆਂ 'ਚ ਤਕਰੀਬਨ ਸੌ ਵਰ੍ਹੇ ਪਹਿਲਾਂ ਲਗਾਇਆ ਪਿੱਪਲ ਦਾ ਰੁੱਖ ਬੇਰਹਿਮੀ ਨਾਲ ਵੱਢਿਆ ਅਗਲੀ ਖ਼ਬਰ ਐੱਸ. ਵੀ. ਐੱਨ. ਡੀ. ਏ. ਵੀ. ਸਕੂਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24