13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਰਕਾਰੀ ਸਮਾਰਟ ਸਕੂਲ ਰੂਪੋਵਾਲ ਵਿਖੇ ਅੱਵਲ ਰਹਿਣ ਵਾਲੇ ਬੱਚਿਆਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 15-04-2026
ਦਸੂਹਾ, 14 ਅਪ੍ਰੈਲ (ਭੁੱਲਰ)- ਸਰਕਾਰੀ ਐਲੀਮੈਂਟਰੀ ਸਕੂਲ ਸਮਾਰਟ ਸਕੂਲ ਰੂਪੋਵਾਲ ਵਿਖੇ ਪੜ੍ਹਾਈ ਦੇ ਖੇਤਰ ਵਿਚ ਅੱਵਲ ਰਹਿਣ ਵਾਲੇ ਬੱਚਿਆਂ ਦਾ ਸਨਮਾਨ ਕਰਨ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹਰਜੀਤ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਡਾਕਟਰ ਨਿਰਮਲ ਸਿੰਘ, ਸਰਪੰਚ ਬਲਵਿੰਦਰ ਸਿੰਘ ਰੂਪੋਵਾਲ, ਹੈਲਥ ਇੰਸਪੈਕਟਰ ਗੁਰਿੰਦਰਜੀਤ ਸਿੰਘ, ਲੰਬੜਦਾਰ ਬਲਵਿੰਦਰ ਸਿੰਘ ਆਦਿ ਵਲੋਂ ਪੜਾਈ ਦੇ ਖੇਤਰ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਡਾਕਟਰ ਹਰਜੀਤ ਸਿੰਘ ਨੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਵਧਾਈ ਦਿੱਤੀ | ਇਸ ਮੌਕੇ ਡਾਕਟਰ ਨਿਰਮਲ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕੀਤਾ ਅਤੇ ਕਿਹਾ ਅੱਗੋਂ ਵੀ ਬੱਚਿਆਂ ਦਾ ਸਨਮਾਨ ਨਿਰੰਤਰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਸੈਂਟਰ ਹੈੱਡ ਟੀਚਰ ਜਗਜੀਤ ਸਿੰਘ ਨੇ ਆਈਆਂ ਹੋਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ | ਇਸ ਮੌਕੇ ਜਗਦੀਪ ਸਿੰਘ ਮਾਨਗੜ, ਪੰਚ ਗੁਲਜ਼ਾਰ ਸਿੰਘ, ਪੰਚ ਵਿਜੇ ਪਾਲ ਸਿੰਘ, ਹਰਪ੍ਰੀਤ ਸਿੰਘ, ਪੰਚ ਪਰਮਿੰਦਰ ਕੌਰ, ਪੰਚ ਬਲਬੀਰ ਕੌਰ, ਅਧਿਆਪਕਾਂ ਮਨਦੀਪ ਕੌਰ, ਕਮਲੇਸ਼ ਕੌਰ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਬਲਾਕ ਤਲਵਾੜਾ ਦੇ ਸਾਰੇ ਹੀ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ– ਚੇਅਰਮੈਨ ਬੌਬੀ ਕੌਸ਼ਲ <br/> ਅਗਲੀ ਖ਼ਬਰ ਲੱਖੀ ਗਿਲਜੀਆਂ ਵਲੋਂ ਸ਼ੋ੍ਰਮਣੀ ਅਕਾਲੀ ਦਲ (ਬ) ਦਿਹਾਤੀ ਦੇ ਜ਼ਿਲ੍ਹਾ ਅਹੁਦੇਦਾਰਾਂ ਦਾ ਐਲਾਨ <br/>
Ad Position 24