13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ ਵਿਖੇ ਵਿਸਾਖੀ ਸੰਬੰਧੀ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 15-04-2026
ਹਰਿਆਣਾ, 14 ਅਪ੍ਰੈਲ (ਹਰਮੇਲ ਸਿੰਘ ਖੱਖ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਬਾਬਾ ਮੰਝ ਜੀ ਦੇ ਅਸਥਾਨ ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ (ਕੰਗਮਾਈ) ਵਿਖੇ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਪ੍ਰਬੰਧਾਂ ਹੇਠ ਅਤੇ ਭਾਈ ਹਰਪ੍ਰੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਬਾਬਾ ਮੰਝ ਜੀ ਸਮਾਧਾਂ ਦੀ ਦੇਖ-ਰੇਖ 'ਚ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਤੇ ਵਿਸਾਖੀ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ, ਚਾਰ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਸਮਾਗਮ ਦੌਰਾਨ ਭਾਈ ਕੁਲਵਿੰਦਰ ਸਿੰਘ ਕੰਗਮਾਈ, ਭਾਈ ਹਰਭਜਨ ਸਿੰਘ ਸੋਤਲਾ ਤੇ ਹੋਰਨਾਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਬਾਬਾ ਕੁਲਦੀਪ ਸਿੰਘ, ਭਾਈ ਹਰਅਵਤਾਰ ਸਿੰਘ, ਮੈਨੇਜਰ ਸ਼ਿਵਦੇਵ ਸਿੰਘ ਮਾਛੀਆਂ, ਅਮਰਜੀਤ ਸਿੰਘ ਕੰਗ, ਪਰਮਿੰਦਰ ਸਿੰਘ ਧਾਮੀ, ਸਰਪੰਚ ਪਿਆਰਾ ਸਿੰਘ ਕੰਗਮਾਈ, ਅਮਨਪ੍ਰੀਤ ਸਿੰਘ ਪੰਨੂ, ਸੰਦੀਪ ਸਿੰਘ ਸੀਕਰੀ, ਪ੍ਰਭਕਰਨ ਸਿੰਘ, ਲਸ਼ਕਰ ਸਿੰਘ ਕੰਗਮਾਈ, ਸਰਬਜੀਤ ਸਿੰਘ ਕੰਗ, ਗਿਆਨੀ ਹਰਜਿੰਦਰ ਸਿੰਘ, ਸਾਜਨ ਸਿੰਘ, ਮਾ. ਸੁੱਚਾ ਸਿੰਘ, ਮਨਪ੍ਰੀਤ ਸਿੰਘ ਲਾਡੀ, ਮਨਜੋਤ ਸਿੰਘ, ਜਗਤਾਰ ਸਿੰਘ ਤਲਵੰਡੀ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ ਸੀਕਰੀ, ਡਾ. ਹਰਦੀਪ ਸਿੰਘ, ਮਨਜੋਤ ਸਿੰਘ ਭੂੰਗਾ, ਲਵਪ੍ਰੀਤ ਸਿੰਘ ਕੰਗ ਨਵਦੀਪ ਸਿੰਘ ਕੂੰਟਾਂ, ਪ੍ਰਭਕਰਨ ਸਿੰਘ ਬੈਚ, ਪਰਮਿੰਦਰ ਸਿੰਘ ਧਾਮੀ, ਕੁਲਦੀਪ ਸਿੰਘ ਫੋਰਮੈਨ, ਸੁਖਵਿੰਦਰ ਸਿੰਘ, ਸੰਦੀਪ ਸਿੰਘ, ਗੁਰਦੇਵ ਸਿੰਘ ਕਾਲਾ, ਮਨਜੀਤ ਸਿੰਘ, ਮੇਹਰ ਸਿੰਘ ਤੇ ਹੋਰ ਹਾਜ਼ਰ ਸਨ | ਇਸ ਮੌਕੇ ਕਰਤਾਰ ਮੈਮੋਰੀਅਲ ਹਸਪਤਾਲ ਤੱਗੜ, ਵੇਵਜ਼ ਹਸਪਤਾਲ ਟਾਂਡਾ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਖ਼ਾਲਸਾ ਸਾਜਨਾ ਦਿਵਸ ਸੰਬੰਧੀ ਗੁਰਮਤਿ ਸਮਾਗਮ ਤੇ ਵਿਸਾਖੀ ਮੇਲਾ ਕਰਵਾਇਆ <b... ਅਗਲੀ ਖ਼ਬਰ ਭਾਜਪਾ ਦਫ਼ਤਰ 'ਚ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਸਮਾਗਮ <br/>
Ad Position 24