13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸੜਕ ਹਾਦਸੇ 'ਚ ਇਕ ਦੀ ਮੌਤ, ਚਾਲਕ ਨਾਮਜ਼ਦ

Ad Position 21
No active advertisement
ਅਜੀਤ ਡੈਸਕ 15-04-2026
ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ-ਚਿੰਤਪੁਰਨੀ ਮਾਰਗ 'ਤੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਸਦਰ ਪੁਲਿਸ ਨੇ ਕਥਿਤ ਦੋਸ਼ੀ ਚਾਲਕ ਨੂੰ ਨਾਮਜਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਆਦਮਵਾਲ ਦੇ ਵਾਸੀ ਕਮਲ ਕੁਮਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸਦੇ ਪਿਤਾ ਜੀਤ ਰਾਮ ਸਮਾਨ ਲੈਣ ਲਈ ਇਕ ਦੁਕਾਨ ਦੇ ਕੋਲ ਖੜੇ ਸਨ | ਇਸ ਦੌਰਾਨ ਚਿੰਤਪੁਰਨੀ ਵਲੋਂ ਆ ਰਹੇ ਇਕ ਮੋਟਰਸਾਈਕਲ ਚਾਲਕ ਨੇ ਉਸਦੇ ਪਿਤਾ ਨੂੰ ਆਪਣੀ ਲਪੇਟ 'ਚ ਲੈ ਲਿਆ | ਉਸਨੇ ਦੱਸਿਆ ਕਿ ਗੰਭੀਰ ਹਾਲਤ 'ਚ ਉਸਦੇ ਪਿਤਾ ਨੂੰ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ | ਜਿਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ | ਪੁਲਿਸ ਨੇ ਕਥਿਤ ਦੋਸ਼ੀ ਚਾਲਕ ਨੀਰਜ ਵਾਸੀ ਸੁੰਦਰ ਨਗਰ ਨੂੰ ਨਾਮਜਦ ਕਰਕੇ ਮਾਮਲਾ ਦਰਜ ਕਰ ਲਿਆ ਹੈ |
ਸਮਾਜ ਭਲਾਈ ਮੋਰਚੇ ਨੇ ਅੰਬੇਡਕਰ ਜੈਅੰਤੀ ਮਨਾਈ
ਹੁਸ਼ਿਆਰਪੁਰ, 14 ਅਪ੍ਰੈਲ (ਹਰਪ੍ਰੀਤ ਕੌਰ)-ਸਮਾਜ ਭਲਾਈ ਮੋਰਚਾ ਵਲੋਂ ਮੋਰਚੇ ਦੇ ਮੁੱਖ ਦਫ਼ਤਰ ਸਰਕਾਰੀ ਕਾਲਜ ਰੋਡ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ | ਸਮਾਜ ਭਲਾਈ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਦਵਿੰਦਰ ਕੁਮਾਰ ਸਰੋਆ ਨੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਦਿੱਤੀ ਤੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਅੰਬੇਡਕਰ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਨੇ ਸਾਰਿਆਂ ਨੂੰ ਬਰਾਬਰ ਦੇ ਹੱਕ ਲੈ ਕੇ ਦਿੱਤੇ | ਅੱਜ ਹਰ ਕੋਈ ਪੜ੍ਹ-ਲਿਖ ਸਕਦਾ ਹੈ ਅਤੇ ਆਪਣੀ ਯੋਗਤਾ ਅਨੁਸਾਰ ਆਪਣਾ ਰੁਜ਼ਗਾਰ ਕਰ ਸਕਦਾ ਹੈ | ਸਰੋਆ ਨੇ ਕਿਹਾ ਕਿ ਅੰਬੇਦਕਰ ਨੇ ਸਤੀ ਪ੍ਰਥਾ ਦਾ ਡੱਟ ਕੇ ਵਿਰੋਧ ਕੀਤਾ | ਇਸ ਮੌਕੇ ਬਰਿੰਦਰ ਸਿੰਘ, ਅਕਲੇਸ਼ਵਰ ਭਾਰਤੀ, ਦਲਵੀਰ ਸਿੰਘ, ਹਨੀ ਸਰੋਆ, ਰਾਜਿੰਦਰ ਕੁਮਾਰ ਮਿੰਟੂ, ਅਸ਼ਵਨੀ ਕੁਮਾਰ, ਬਲਵਿੰਦਰ ਸਿੰਘ, ਸੰਜੀਵ ਕੁਮਾਰ, ਨਵੀਨ ਕਥੀਆਰ, ਭੁਪਿੰਦਰ ਸਿੰਘ, ਸੁਰਿੰਦਰ ਠਾਕੁਰ, ਪਦਮ ਕੁਮਾਰ, ਮਲਕੀਤ ਸਿੰਘ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਨੇ ਡਾ. ਅੰਬੇਡਕਰ ਜੈਅੰਤੀ ਮਨਾਈ <br/>
Ad Position 24