13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬੀਬੀ ਸਤਵੰਤ ਕੌਰ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 15-04-2026
ਮੁਕੇਰੀਆਂ, 14 ਅਪ੍ਰੈਲ (ਰਾਮਗੜ੍ਹੀਆ)-ਬੀਬੀ ਜਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਆਪਣੇ ਸਭਿਆਚਾਰਕ ਅਤੇ ਤਿਉਹਾਰ ਨੂੰ ਦਰਸਾਉਂਦੇ ਹੋਏ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਜਿਸ ਵਿਚ ਬਹੁਤ ਸਾਰੇ ਵਿਦਿਆਰਥੀਆਂ ਵਲੋਂ ਵਿਸਾਖੀ ਦੇ ਮੇਲੇ ਦੀਆਂ ਕਵਿਤਾਵਾਂ ਅਤੇ ਨਾਚ ਪੇਸ਼ ਕੀਤੇ | ਇਸ ਮੌਕੇ ਸਕੂਲ ਦੇ ਡਾਇਰੈਕਟਰ ਜਸਵਿੰਦਰ ਕੌਰ ਨੇ ਬੱਚਿਆਂ ਨੂੰ ਦੱਸਿਆ ਕਿ ਵਿਸਾਖੀ ਦਾ ਮੇਲਾ ਕਿਵੇਂ ਸਾਡੇ, ਲੋਕਾਂ ਨੂੰ ਵਿਰਸੇ ਨਾਲ ਜੋੜਦਾ ਹੈ | ਉਨ੍ਹਾਂ ਬੱਚਿਆਂ ਨੂੰ ਦੱਸਿਆ ਕਿ ਕਿਵੇਂ ਸ੍ਰੀ ਗੁਰੂ ਗੋਬਿੰਦ ਸਿੰਗ ਜੀ ਨੇ ਅੱਜ ਦੇ ਦਿਨ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਸੀ | ਉਨ੍ਹਾਂ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਇਹ ਮੇਲੇ ਤੇ ਆਪਣਾ ਵਿਰਸਾ ਸੰਭਾਲ ਕੇ ਰੱਖਣਾ ਚਾਹੀਦਾ ਹੈ | ਇਸ ਮੌਕੇ ਸਾਰਾ ਸਕੂਲ ਸਟਾਫ਼ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਭੇਲਾ ਬਿਰਾਦਰੀ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਤੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਬਿਰਲਾ ਓਪਨ ਮਾਈਾਡਜ਼ ਇੰਟਰਨੈਸ਼ਨਲ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ <br/>
Ad Position 24