13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਦਯਾਨੰਦ ਆਦਰਸ਼ ਵਿਦਿਆਲਿਆ 'ਚ ਵਿਸਾਖੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 15-04-2026
ਦਸੂਹਾ, 14 ਅਪ੍ਰੈਲ (ਕੌਸ਼ਲ)- ਦਸੂਹਾ ਦੇ ਦਯਾਨੰਦ ਆਦਰਸ਼ ਵਿਦਿਆਲਯ ਦਸੂਹਾ ਵਿਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੌਰਾਨ ਸਕੂਲ ਦੇ ਮੈਨੇਜਰ ਰਾਕੇਸ਼ ਬੱਸੀ ਨੇ ਵਿਸਾਖੀ ਦੇ ਦਿਨ ਦੀ ਇਤਿਹਾਸਕ, ਧਾਰਮਿਕ ਅਤੇ ਸਮਾਜਿਕ ਮਹੱਤਤਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਮਹਾਨਤਾ ਨਾਲ ਜਾਣੂ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ | ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਭੰਗੜਾ ਅਤੇ ਗਿੱਧਾ ਪਾ ਕੇ ਸਮਾਗਮ ਵਿਚ ਰੌਣਕ ਲਗਾ ਦਿੱਤੀ, ਜਿਸ ਨਾਲ ਪੂਰਾ ਸਕੂਲ ਖ਼ੁਸ਼ੀ ਦੇ ਮਾਹੌਲ ਨਾਲ ਗੂੰਜ ਉੱਠਿਆ | ਬੱਚਿਆਂ ਨੇ ਹੱਸਦੇ-ਖੇਡਦੇ ਇਸ ਤਿਉਹਾਰ ਦੇ ਅਨੰਦ ਨੂੰ ਆਪਸ ਵਿਚ ਸਾਂਝਾ ਕੀਤਾ | ਅੰਤ ਵਿਚ ਮਿਠਾਈਆਂ ਵੰਡ ਕੇ ਸਾਰਿਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਇਕ ਦੂਜੇ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਕਾਰਜਕਾਰੀ ਪਿ੍ੰਸੀਪਲ ਰਣਜੀਤ ਕੌਰ ਸੰਧੂ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਨੇ ਕਿਹਾ ਕਿ ਉਹ ਸਕੂਲ ਦੀ ਬਿਹਤਰੀ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਸਿੱਖਿਆ ਖੇਤਰ ਵਿਚ ਹੋਰ ਵੀ ਪ੍ਰਯਾਸ ਕਰਦੇ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਸਹਾਬਪੁਰ ਦੇ ਸਾਰੇ ਵਿਦਿਆਰਥੀ ਫਸਟ ਡਵੀਜਨ ਲੈ ਕੇ ਪਾਸ ਹੋਏ <br/> ਅਗਲੀ ਖ਼ਬਰ ਸਰ ਮਾਰਸ਼ਲ ਕਾਨਵੈਂਟ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ <br/>
Ad Position 24