05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 197 ਪ੍ਰਾਣੀਆਂ ਨੇ ਅੰਮਿ੍ਤਪਾਨ ਕੀਤਾ

Ad Position 21
No active advertisement
ਅਜੀਤ ਡੈਸਕ 16-04-2026
ਦਸੂਹਾ, 15 ਅਪ੍ਰੈਲ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਪੰਜ ਪਿਆਰਿਆਂ ਵਲੋਂ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕੀਤਾ ਗਿਆ ਅਤੇ ਅਭਲਾਖੀਆ ਨੂੰ ਅੰਮਿ੍ਤਪਾਨ ਕਰਵਾਇਆ ਗਿਆ | ਇਸ ਮੌਕੇ 197 ਪ੍ਰਾਣੀਆਂ ਨੇ ਅੰਮਿ੍ਤ ਪਾਨ ਕੀਤਾ ਤੇ ਗੁਰੂ ਵਾਲੇ ਬਣੇ | ਇਹ ਮੌਕੇ ਪੰਜ ਪਿਆਰਿਆਂ ਨੇ ਅੰਮਿ੍ਤ ਛਕਣ ਵਾਲੇ ਪ੍ਰਾਣੀਆਂ ਨੂੰ ਨਵੇਂ ਜੀਵਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਰਹਿਤ ਮਰਿਆਦਾ ਵਿਚ ਪਰਪੱਕ ਰਹਿਣਾ ਤੇ ਨਿੱਤਨੇਮ ਦੇ ਧਾਰਨੇ ਬਣਨ ਦੀ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਖ਼ਾਲਸਾ ਸਾਜਨਾ ਦਿਵਸ ਮੌਕੇ ਖ਼ਾਲਸੇ ਦਾ ਜਨਮ ਹੋਇਆ ਸੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਖ਼ਾਲਸਾ ਪੰਥ ਦੀ ਸਿਰਜਣਾ ਕੀਤੀ ਸੀ | ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਸਾਬਤ ਸੂਰਤ ਦਸਤਾਰ ਦੇ ਧਾਰਨੇ ਬਣਨ ਤੇ ਖੰਡੇ ਬਾਟੇ ਦੀ ਪਹੁਲ ਲੈ ਕੇ ਗੁਰੂ ਵਾਲੇ ਬਣਨ | ਇਸ ਮੌਕੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ, ਗੁਰ ਬਿਕਰਮ ਸਿੰਘ ਬਾਜਵਾ, ਪ੍ਰਚਾਰਕ ਭਾਈ ਕਲਿਆਣ ਸਿੰਘ, ਕਰਨੈਲ ਸਿੰਘ ਸੋਢੀ, ਲਖਵਿੰਦਰ ਸਿੰਘ, ਸਰਬਜੀਤ ਸਿੰਘ, ਰਵਿੰਦਰ ਸਿੰਘ, ਰਸ਼ਮੀਤ ਸਿੰਘ, ਸਤਨਾਮ ਸਿੰਘ ਮਸ਼ਿਆਣਾ, ਮਨਦੀਪ ਸਿੰਘ ਢੀਂਡਸਾ ਪ੍ਰਧਾਨ ਮੀਰੀ ਪੀਰੀ ਸੇਵਾ ਸੋਸਾਇਟੀ, ਸਤਪਾਲ ਸਿੰਘ ਬਿੱਟੂ ਪ੍ਰਧਾਨ ਗੁਰੂ ਮਾਨਿਓ ਗ੍ਰੰਥ ਸੇਵਾ ਸੋਸਾਇਟੀ, ਸਤਨਾਮ ਸਿੰਘ ਖੁਣਖੁਣ ਕਲਾ ਪ੍ਰਧਾਨ ਸ੍ਰੀ ਅਕਾਲ ਸਹਾਇ ਵੈੱਲਫੇਅਰ ਸੋਸਾਇਟੀ, ਸੀਤਲ ਕੌਰ ਪ੍ਰਧਾਨ ਸਿੱਖੀ ਵਿਰਸਾ ਬਚਾਓ ਵੈੱਲਫੇਅਰ ਸੁਸਾਇਟੀ, ਹਜ਼ੂਰੀ ਰਾਗੀ ਬਲਬੀਰ ਸਿੰਘ, ਰਾਜਵਿੰਦਰ ਸਿੰਘ ਰਾਜਾ, ਪਰਮਜੀਤ ਸਿੰਘ ਚੱਕ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ. ਬੀ. ਐੱਸ. ਈ. ਨੇ ਦਸਵੀਂ ਸ਼੍ਰੇਣੀ ਦਾ ਨਤੀਜਾ ਐਲਾਨਿਆ ਅਗਲੀ ਖ਼ਬਰ ਪਿੰਡ ਨਿੱਕੂਚੱਕ ਦਾਤਾਰਪੁਰ ਸੜਕ 'ਤੇ ਪਏ ਖੱਡੇ ਕਰਕੇ ਵਾਪਰ ਸਕਦੈ ਹਾਦਸਾ
Ad Position 24