05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਐੱਸ. ਪੀ. ਐੱਨ. ਕਾਲਜੀਏਟ ਸਕੂਲ 'ਚ ਓਰੀਐਂਟੇਸ਼ਨ ਪ੍ਰੋਗਰਾਮ ਦਾ ਸ਼ਾਨਦਾਰ ਆਗਾਜ਼

Ad Position 21
No active advertisement
ਅਜੀਤ ਡੈਸਕ 16-04-2026
ਮੁਕੇਰੀਆਂ, 15 ਅਪ੍ਰੈਲ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਯ ਮੁਕੇਰੀਆਂ ਦੇ ਕਾਲਜੀਏਟ ਸਕੂਲ ਵਿਚ ਨਵੇਂ ਵਿਦਿਆਰਥੀਆਂ ਲਈ ਓਰੀਐਂਟੇਸ਼ਨ ਪ੍ਰੋਗਰਾਮ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ | ਇਹ ਪ੍ਰੋਗਰਾਮ ਅੱਜ ਤੋਂ ਸ਼ੁਰੂ ਹੋ ਕੇ ਸ਼ਨਿਚਰਵਾਰ ਤੱਕ ਚੱਲੇਗਾ | ਪ੍ਰੋਗਰਾਮ ਦੀ ਅਗਵਾਈ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਕੀਤੀ | ਉਨ੍ਹਾਂ ਨੇ ਨਵੇਂ ਵਿਦਿਆਰਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਨਾ ਸਿਰਫ਼ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਦਾ ਹੈ, ਸਗੋਂ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ 'ਤੇ ਵੀ ਖ਼ਾਸ ਧਿਆਨ ਦਿੰਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ, ਮਿਹਨਤ ਅਤੇ ਨੈਤਿਕ ਮੁੱਲਾਂ ਨੂੰ ਅਪਣਾ ਕੇ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਕਾਲਜ ਵਿਚ ਉਪਲਬਧ ਸਿੱਖਿਆਤਮਕ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਇਹ ਵੀ ਦੱਸਿਆ ਕਿ ਆਰਟਸ, ਕਾਮਰਸ ਅਤੇ ਸਾਇੰਸ ਵਿਭਾਗਾਂ ਵਿਚ 30 ਅਪ੍ਰੈਲ ਤੱਕ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਨੂੰ 1000 ਦੀ ਖ਼ਾਸ ਛੋਟ ਦਿੱਤੀ ਜਾ ਰਹੀ ਹੈ | ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ +2 ਕਲਾਸਾਂ ਦੀ ਪੜ੍ਹਾਈ ਨਿਯਮਿਤ ਤੌਰ 'ਤੇ ਜਾਰੀ ਹੈ, ਜਦਕਿ +1 ਕਲਾਸਾਂ ਦੀ ਸ਼ੁਰੂਆਤ ਸੋਮਵਾਰ, 20 ਅਪ੍ਰੈਲ ਤੋਂ ਕੀਤੀ ਜਾਵੇਗੀ | ਕਾਲਜੀਏਟ ਸਕੂਲ ਦੀ ਇੰਚਾਰਜ ਪ੍ਰੋ. ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਕਾਲਜ ਦੀ ਪੂਰੀ ਕਾਰਗੁਜ਼ਾਰੀ, ਨਿਯਮਾਵਲੀ, ਕਲਾਸਾਂ ਦੀ ਵਿਵਸਥਾ, ਅੰਦਰੂਨੀ ਮੁਲਾਂਕਣ ਪ੍ਰਣਾਲੀ ਅਤੇ ਅਨੁਸ਼ਾਸਨ ਸੰਬੰਧੀ ਹਦਾਇਤਾਂ ਬਾਰੇ ਵਿਸਥਾਰ ਨਾਲ ਜਾਣੰੂ ਕਰਵਾਇਆ | ਇਸ ਦੌਰਾਨ ਡਾ. ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਕੈਰੀਅਰ ਗਾਈਡੈਂਸ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਅਤੇ ਵੱਖ-ਵੱਖ ਸਿੱਖਿਆਤਮਕ ਤੇ ਪੇਸ਼ਾਵਰ ਮੌਕਿਆਂ ਤੋਂ ਜਾਣੰੂ ਕਰਵਾਇਆ | ਪ੍ਰੋ. ਵਿਕਰਮ ਸਿੰਘ ਨੇ ਆਪਣੇ ਸੰਬੋਧਨ ਵਿਚ ਨੈਤਿਕਤਾ, ਚਰਿੱਤਰ ਨਿਰਮਾਣ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੀ ਮਹੱਤਤਾ 'ਤੇ ਖ਼ਾਸ ਜ਼ੋਰ ਦਿੱਤਾ | ਪ੍ਰੋਗਰਾਮ ਦੇ ਅੰਤ ਵਿਚ ਪ੍ਰੋ. ਮਨਦੀਪ ਕੌਰ ਨੇ ਓਰੀਐਂਟੇਸ਼ਨ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਕਾਲਜ ਦੇ ਪਿ੍ੰਸੀਪਲ ਡਾ. ਸਮੀਰ ਸ਼ਰਮਾ ਅਤੇ ਕਾਲਜ ਪ੍ਰਬੰਧਕ ਕਮੇਟੀ ਦਾ ਦਿਲੋਂ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੀ. ਬੀ. ਐੱਸ. ਈ. ਨੇ ਦਸਵੀਂ ਸ਼੍ਰੇਣੀ ਦਾ ਨਤੀਜਾ ਐਲਾਨਿਆ
Ad Position 24