05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਵਲੋਂ 2 ਰੋਜ਼ਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 16-04-2026
ਦਸੂਹਾ, 15 ਅਪ੍ਰੈਲ (ਭੁੱਲਰ)- ਦਸ਼ਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਵੱਲੋਂ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਖ਼ਾਲਸਾ ਸਾਜਨਾ ਦਿਵਸ ਸਬੰਧੀ ਦੋ ਰੋਜ਼ਾ ਲੰਗਰ ਲਗਾਇਆ ਗਿਆ | ਇਸ ਮੌਕੇ ਦਸ਼ਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਦੇ ਪ੍ਰਧਾਨ ਕਮਲਦੀਪ ਸਿੰਘ ਵਿਰਦੀ ਅਤੇ ਮਹਿੰਦਰ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਮੌਕੇ ਸੰਗਤਾਂ ਨੂੰ ਦੇਸੀ ਘਿਉ ਦਾ ਬੇਸਣ, ਬਦਾਨਾ, ਪਕੌੜੇ, ਚਾਹ ਦੇ ਲੰਗਰ ਵਰਤਾਏ ਗਏ | ਉਨ੍ਹਾਂ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਹੋਲੇ ਮਹੱਲੇ ਦੇ ਤਿਉਹਾਰ ਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਛੇ ਰੋਜ਼ਾ ਗੁਰੂ ਕੇ ਲੰਗਰ ਲਗਾਇਆ ਗਿਆ ਸੀ ਇਸ ਤੋਂ ਇਲਾਵਾ ਬਟਾਲਾ ਅਤੇ ਬਾਹਠ ਸਾਹਿਬ ਵਿਖੇ ਵੀ ਸੁਸਾਇਟੀ ਵੱਲੋਂ ਲੰਗਰ ਲਗਾਉਣ ਦੀਆਂ ਸੇਵਾਵਾਂ ਨਿਭਾਈਆਂ ਜਾਂਦੀਆਂ ਹਨ | ਉਨ੍ਹਾਂ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਗੁਰਜੀਤ ਸਿੰਘ,ਮੋਹਨ ਸਿੰਘ ਬਿਰਦੀ, ਪ੍ਰਦੀਪ ਸਿੰਘ ਢਿੱਲੋਂ, ਸਿਮਰਜੀਤ ਸਿੰਘ, ਮਨਜੀਤ ਸਿੰਘ, ਗੁਰਪਾਲ ਸਿੰਘ ਪਾਲਾ, ਤਰਸੇਮ ਸਿੰਘ, ਜਸਬੀਰ ਸਿੰਘ, ਰਵਿੰਦਰ ਸਿੰਘ ਬਿਰਦੀ, ਗੁਰਨਾਮ ਸਿੰਘ, ਮਹਿੰਦਰ ਸਿੰਘ ਪੰਡੋਰੀ, ਸਤਨਾਮ ਸਿੰਘ, ਕੈਪਟਨ ਮਹਿੰਦਰ ਸਿੰਘ, ਹਰਭਜਨ ਸਿੰਘ, ਮੰਗਲ ਸਿੰਘ, ਸੁਰਿੰਦਰ ਸ਼ਿੰਦਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡ. ਘੁੰਮਣ ਨੇ ਨਵੀਂ ਸੜਕ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਜ਼ਿਲ੍ਹੇ ਦੀ ਮੁੱਖ ਦਾਣਾ ਮੰਡੀ ਹੁਸ਼ਿਆਰਪੁਰ 'ਚ ਕਣਕ ਦੀ ਖ਼ਰੀਦ ਸ਼ੁਰੂ, ਆਮਦ ਅਜੇ ਘੱਟ
Ad Position 24