05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਵਿਧਾਇਕ ਐਡ. ਘੁੰਮਣ ਨੇ ਨਵੀਂ ਸੜਕ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 16-04-2026
ਤਲਵਾੜਾ, 15 ਅਪ੍ਰੈਲ (ਮਨੀਸ਼ਾ ਮਹਿਤਾ)-ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਕਾਮਾਹੀ ਦੇਵੀ ਦੇ ਪਿੰਡ ਵਿਚ ਨਵੀਂ ਬਣੀ ਸੜਕ ਦਾ ਉਦਘਾਟਨ ਆਪਣੇ ਕਰ ਕਮਲਾ ਨਾਲ ਕੀਤਾ | ਇਸ ਤੋਂ ਬਾਅਦ ਉਨ੍ਹਾਂ ਇਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਆਉਣ ਜਾਣ ਵਿਚ ਵੱਡੀ ਸਹੂਲਤ ਮਿਲੇਗੀ ਅਤੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋ ਗਿਆ | ਇਸ ਮੌਕੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਜਾਰੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਵਿਧਾ ਮਿਲੇਗੀ, ਸਗੋਂ ਸਥਾਨਕ ਲੋਕਾਂ ਦੇ ਰੋਜ਼ਾਨਾ ਜੀਵਨ ਵਿਚ ਵੀ ਸੁਧਾਰ ਹੋਵੇਗਾ | ਪਿੰਡ ਵਾਸੀਆਂ ਵਲੋਂ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ ਜੋ ਹੁਣ ਪੂਰੀ ਹੋ ਗਈ ਹੈ | ਸਾਰਿਆਂ ਨੇ ਇਸ ਵਿਕਾਸ ਕਾਰਜ ਲਈ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਮਾਨਯੋਗ ਵਿਧਾਇਕ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਦੁਮੋਆਲ ਠਾਕੁਰ ਰਮਨਦੀਪ ਸਿੰਘ ਸਾਬਕਾ ਮੈਨੇਜਰ ਖੇਤੀਬਾੜੀ ਵਿਕਾਸ ਬੈਂਕ, ਸਰਪੰਚ ਰੇੜੂਪੱਤੀ ਨਰਿੰਦਰ ਕੁਮਾਰ, ਪੰਚ ਸ਼ਿਵ ਕੁਮਾਰ, ਪੰਚ ਜੋਗਿੰਦਰ ਸਿੰਘ, ਪੰਚ ਉਰਦਿਲਾ ਦੇਵੀ, ਪੰਚ ਸੁਰੇਸ਼ ਕੁਮਾਰ, ਪ੍ਰੇਮੀ ਕੁਮਾਰੀ ਰਾਣੀ ਸਾਬਕਾ ਸਰਪੰਚ, ਬਲਾਕ ਪ੍ਰਧਾਨ ਰਵਿੰਦਰ ਮਹਿਤਾ, ਡਾ. ਸੰਜੀਵ ਕੁਮਾਰ ਸੰਜੂ, ਛਿੰਝ ਕਮੇਟੀ ਪ੍ਰਧਾਨ ਵਿਜੇ ਕੁਮਾਰ, ਸਰਪੰਚ ਮੰਜਲੀ ਪੱਤੀ, ਜਨਮਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਕੁਮਾਰ, ਸਰਪੰਚ ਟੋਹਲੂ ਧਰਮਵੀਰ ਸਿੰਘ, ਬਲਾਕ ਪ੍ਰਧਾਨ ਭੰਬੋਤਾੜ ਸ਼ੰਭੂ ਦੱਤ, ਰਾਕੇਸ਼ ਕੁਮਾਰ, ਕੇਸਰ ਸਿੰਘ, ਗੁਰਬਾਜ਼ ਸਿੰਘ, ਬਲਵੀਰ ਸਿੰਘ, ਲੰਬੜਦਾਰ ਰਾਮਵੀਰ, ਤਿਲਕ ਰਾਜ, ਬਲਵੀਰ ਸਿੰਘ, ਦਰਸ਼ਨ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਮੁੱਖ ਮੰਤਰੀ ਦੇ ਪੰਡਾਲ ਕੋਲ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਦਸਮੇਸ਼ ਸੇਵਾ ਦਲ ਦਸੂਹਾ ਮੁਕੇਰੀਆਂ ਵਲੋਂ 2 ਰੋਜ਼ਾ ਲੰਗਰ ਲਗਾਇਆ
Ad Position 24