ਟਾਂਡਾ ਉੜਮੁੜ, 15 ਅਪ੍ਰੈਲ (ਭਗਵਾਨ ਸਿੰਘ ਸੈਣੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਵਲੋਂ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਜੁਆਇੰਟ ਸਕੱਤਰ ਸੁਖਵਿੰਦਰ ਸਿੰਘ ਖਰਲ, ਸੂਬਾ ਮੀਤ ਪ੍ਰਧਾਨ ਲਾਲ ਸਿੰਘ ਗੁਰਦਾਸਪੁਰ, ਸੂਬਾ ਪ੍ਰਚਾਰ ਸਕੱਤਰ ਇੰਦਰਜੀਤ ਸਿੰਘ ਕਪੂਰਥਲਾ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਟਾਂਡਾ ਆਮਦ ਤੇ ਪੰਡਾਲ ਦੇ ਬਿਲਕੁਲ ਨਜ਼ਦੀਕ ਪੁਲਿਸ ਪ੍ਰਸ਼ਾਸਨ ਨੂੰ ਝਕਾਨੀ ਦੇ ਕੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਜਿਸ ਦੌਰਾਨ ਮੁੱਖ ਮੰਤਰੀ ਪੰਜਾਬ ਦੇ ਕਾਫ਼ਲੇ ਨੂੰ ਹੱਥਾਂ ਪੈਰਾਂ ਦੀ ਪੈ ਗਈ | ਮੁੱਖ ਮੰਤਰੀ ਦੇ ਕਾਫ਼ਲੇ ਨੇ ਮੂਹਰੇ ਗੱਡੀਆਂ ਲਗਾ ਕੇ ਮੁਜ਼ਾਹਰਾਕਾਰੀਆਂ ਨੂੰ ਰੋਕਿਆ ਤੇ ਗਿ੍ਫ਼ਤਾਰ ਕਰਕੇ ਗੜ੍ਹਦੀਵਾਲ ਥਾਣੇ ਲਿਜਾਇਆ ਗਿਆ | ਦੇਰ ਸ਼ਾਮ ਤੋਂ ਬਾਅਦ ਸਾਥੀ ਰਿਹਾਅ ਕਰ ਦਿੱਤੇ ਗਏ | ਦੂਜੇ ਪਾਸ ਜਥੇਬੰਦੀ ਦੇ ਗੜ੍ਹਦੀਵਾਲ ਬਰਾਂਚ ਦੇ ਪ੍ਰਧਾਨ ਬਾਬਾ ਰਣਦੀਪ ਸਿੰਘ ਧਨੋਆ ਨੂੰ ਸਵੇਰ ਸਮੇਂ ਹੀ ਗਿ੍ਫ਼ਤਾਰ ਕਰਕੇ ਥਾਣਾ ਮੁਕੇਰੀਆਂ ਲਿਜਾਇਆ ਗਿਆ | ਉਨ੍ਹਾਂ ਨੂੰ ਵੀ ਜਥੇਬੰਦੀ ਦੇ ਵਿਰੋਧ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹੋਇਆ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਸਿੰਘ ਖੱਖ ਅਤੇ ਜ਼ਿਲ੍ਹਾ ਜਰਨਲ ਸਕੱਤਰ ਕੁਲਦੀਪ ਸਿੰਘ ਰਾਣਾ ਨੇ ਦੱਸਿਆ ਕਿ ਸਰਕਾਰ ਦੀ ਕਹਿਣੀ ਅਤੇ ਕਰਨੀ ਵਿਚ ਜ਼ਮੀਨ ਅਸਮਾਨ ਦਾ ਫ਼ਰਕ ਹੈ | ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਸਮੂਹ ਇਨਲਿਸਟਮੈਂਟ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਵਿਭਾਗ ਵਿਚ ਲੈ ਕੇ ਪੱਕੇ ਕਰਨ ਅਤੇ ਹੋਰ ਮੰਗਾਂ ਹੱਲ ਨਾ ਕੀਤੀਆਂ ਤਾਂ ਮੁੱਖ ਮੰਤਰੀ ਪੰਜਾਬ ਦੀ ਟਾਂਡਾ ਫੇਰੀ ਸਮੇਂ ਜਥੇਬੰਦੀ ਵੱਲੋਂ ਰੋਸ ਜ਼ਹਿਰ ਕੀਤਾ ਜਾਵੇਗਾ | ਇਸ ਮੌਕੇ ਅਨਿਲ ਕੁਮਾਰ ਟਾਂਡਾ, ਕਮਲਜੀਤ ਸਿੰਘ, ਮਨਿਦਰ ਸਿੰਘ, ਕੁਲਦੀਪ ਸਿੰਘ ਰਾਣਾ, ਸ਼ਾਮ ਸੁੰਦਰ, ਸੁਪਿੰਦਰ ਸਿੰਘ, ਮਨਦੀਪ ਸਿੰਘ, ਪ੍ਰਦੀਪ ਸਿੰਘ, ਦੇਸ ਰਾਜ, ਅਸ਼ੋਕ ਕੁਮਾਰ, ਰਣਜੀਤ ਕੁਮਾਰ, ਜਗੀਰ ਸਿੰਘ, ਜਗਦੀਸ਼ ਸਿੰਘ, ਪਰਵਿੰਦਰ ਸਿੰਘ, ਰਵਿੰਦਰ ਕੁਮਾਰ, ਗੁਰਵਿੰਦਰ ਸਿੰਘ, ਗੁਰਮੁਖ ਸਿੰਘ, ਸ਼ਰਨਜੀਤ ਸਿੰਘ, ਸ਼ਾਮ ਸੁੰਦਰ, ਪ੍ਰਦੀਪ ਸਿੰਘ, ਬਲਕਾਰ ਸਿੰਘ, ਰਮਨ ਸੈਣੀ, ਹਰਨੇਕ ਸਿੰਘ, ਰਾਜ ਸਿੰਘ ਆਦਿ ਸਾਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ |