ਹੁਸ਼ਿਆਰਪੁਰ, 15 ਅਪ੍ਰੈਲ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ 'ਚ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਤੇ ਚੇਅਰਮੈਨ ਵਰਿੰਦਰ ਸਿੰਘ ਦੀ ਅਗਵਾਈ 'ਚ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ ਕੀਤੀ ਸਕਿੱਟ ਅਤੇ ਦਸਤਾਰਬੰਦੀ ਮੁਕਾਬਲੇ ਨੇ ਸਭ ਦਾ ਮਨ ਮੋਹ ਲਿਆ | ਇਸ ਦੌਰਾਨ ਵਿਦਿਆਰਥੀਆਂ ਦੇ ਚਿਹਰਿਆਂ 'ਤੇ ਖ਼ੁਸ਼ੀ, ਅੱਖਾਂ 'ਚ ਚਮਕ ਅਤੇ ਦਿਲਾਂ 'ਚ ਆਪਣੇ ਸੱਭਿਆਚਾਰ ਲਈ ਮਾਣ ਸਾਫ਼ ਝਲਕ ਰਿਹਾ ਸੀ | ਇਸ ਦੇ ਨਾਲ-ਨਾਲ ਦਸਤਾਰਬੰਦੀ ਮੁਕਾਬਲਾ ਵੀ ਸਮਾਰੋਹ ਦਾ ਕੇਂਦਰੀ ਆਕਰਸ਼ਣ ਬਣਿਆ | ਇਸ ਮੌਕੇ ਮੁਕਾਬਲੇ 'ਚ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪਹਿਲਾ ਸਥਾਨ ਗੁਰਕੀਰਤ ਸਿੰਘ, ਦੂਜਾ ਸਥਾਨ ਮਨਨ ਸਿੰਘ ਨੇ ਹਾਸਲ ਕੀਤਾ, 6ਵੀਂ ਤੋਂ 8ਵੀਂ ਜਮਾਤ ਤੱਕ ਪਹਿਲਾ ਸਥਾਨ ਸਾਹਿਬਜੋਤ ਸਿੰਘ, ਦੂਜਾ ਸਥਾਨ ਸੁਖਰਾਜ ਸਿੰਘ, 9ਵੀਂ ਤੋਂ 12ਵੀਂ ਤੱਕ ਪਹਿਲਾ ਸਥਾਨ ਗੁਰਜਾਪ ਸਿੰਘ, ਦੂਜਾ ਸਥਾਨ ਸਿਮਰਪ੍ਰੀਤ ਸਿੰਘ ਨੇ ਹਾਸਲ ਕੀਤਾ | ਇਸ ਮੌਕੇ ਡਾਇਰੈਕਟਰ ਡਾ: ਪਰਮਜੀਤ ਕੌਰ ਸਿੱਧੂ ਨੇ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਤੇ ਸੱਭਿਆਚਾਰ ਨਾਲ ਜੁੜ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਅਸ਼ਵਨੀ ਕੁਮਾਰ, ਵਾਇਸ ਪਿ੍ੰਸੀਪਲ ਜਗਮੀਤ ਕੌਰ ਅਤੇ ਸਮੂਹ ਅਧਿਆਪਕ ਵੀ ਮੌਜੂਦ ਸਨ | ਇਸ ਮੌਕੇ ਪਿ੍ੰਸੀਪਲ ਅਸ਼ਵਨੀ ਕੁਮਾਰ ਨੇ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਆਪਣੀ ਵਿਰਾਸਤ ਨੂੰ ਸਮਝਣਾ ਅਤੇ ਉਸ ਨਾਲ ਜੁੜੇ ਰਹਿਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਸਮਾਗਮ ਦੇ ਆਖੀਰ 'ਚ ਸਕੂਲ ਪ੍ਰਬੰਧਕਾਂ ਵਲੋਂ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ |