05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਦਸਮੇਸ਼ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦਾ ਵਿੱਦਿਅਕ ਟੂਰ ਲਗਵਾਇਆ

Ad Position 21
No active advertisement
ਅਜੀਤ ਡੈਸਕ 16-04-2026
ਮੁਕੇਰੀਆਂ, 15 ਅਪ੍ਰੈਲ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਦਿਆਰਥਣਾਂ ਦੇ ਸਰਬ ਪੱਖੀ ਵਿਕਾਸ ਲਈ ਯਤਨਸ਼ੀਲ ਹੈ | ਇਸੇ ਤਹਿਤ ਕਾਲਜ ਪਿ੍ੰਸੀਪਲ ਡਾਕਟਰ ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਟਰਿਪ ਇੰਚਾਰਜ ਡਾਕਟਰ ਨਰਪਿੰਦਰ ਕੌਰ ਦੇ ਸਹਿਯੋਗ ਨਾਲ ਵਿਦਿਆਰਥਣਾਂ ਦਾ ਇਕ ਰੋਜ਼ਾ ਵਿੱਦਿਅਕ ਅਤੇ ਮਨੋਰੰਜਕ ਟੂਰ ਲਗਵਾਇਆ ਗਿਆ | ਵਿਦਿਆਰਥਣਾਂ ਨੂੰ ਸਿੱਖਿਆ ਦੇ ਨਾਲ-ਨਾਲ ਵਿਹਾਰਕ ਤਜਰਬਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਡਰੀਮਲੈਂਡ ਐਮਿਊਜ਼ਮੈਂਟ ਐਂਡ ਵਾਟਰ ਪਾਰਕ, ਭੋਗਪੁਰ ਵਿਚ ਇਕ ਦਿਨ ਦਾ ਵਿੱਦਿਅਕ ਅਤੇ ਮਨੋਰੰਜਕ ਟੂਰ ਕਰਵਾਇਆ ਗਿਆ | ਇਸ ਨਾਲ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਤਣਾਅ ਤੋਂ ਦੂਰ ਕਰਕੇ ਉਨ੍ਹਾਂ ਨੂੰ ਆਪਸੀ ਸਾਂਝ ਤੇ ਤਾਲਮੇਲ ਵਧਾਉਣ ਦਾ ਮੌਕਾ ਪ੍ਰਦਾਨ ਕਰਨਾ ਸੀ | ਡਰੀਮਲੈਂਡ ਐਮਿਊਜ਼ਮੈਂਟ ਐਂਡ ਵਾਟਰ ਪਾਰਕ, ਵਿਚ ਵਿਦਿਆਰਥਣਾਂ ਨੇ ਵੱਖ-ਵੱਖ ਮਨੋਰੰਜਕ ਰਾਈਡਾਂ ਅਤੇ ਵਾਟਰ ਐਕਟੀਵਿਟੀਆਂ ਦਾ ਪੂਰਾ ਆਨੰਦ ਲਿਆ | ਇਸ ਦੌਰਾਨ ਉਨ੍ਹਾਂ ਨੇ ਟੀਮ ਭਾਵਨਾ, ਸਹਿਯੋਗ ਤੇ ਆਪਸੀ ਸਮਝ ਨੂੰ ਵੀ ਮਜ਼ਬੂਤ ਕੀਤਾ | ਯਾਤਰਾ ਦੌਰਾਨ ਵਿਦਿਆਰਥਣਾਂ ਵਿਚ ਖੁਸ਼ੀ ਅਤੇ ਉਤਸ਼ਾਹ ਦੇਖਣਯੋਗ ਸੀ | ਉਨ੍ਹਾਂ ਨੇ ਸਮੂਹ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਸੀ ਸੰਚਾਰ ਨੂੰ ਹੋਰ ਮਜ਼ਬੂਤ ਕੀਤਾ ਤੇ ਨਵੀਂ ਊਰਜਾ ਨਾਲ ਸਿੱਖਣ ਦਾ ਤਜਰਬਾ ਪ੍ਰਾਪਤ ਕੀਤਾ | ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰ ਸਾਹਿਬਾਨ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਵਿੱਦਿਅਕ ਟੂਰ ਵਿਦਿਆਰਥੀਆਂ ਦੇ ਮਾਨਸਿਕ ਅਤੇ ਸਮਾਜਿਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਰਵਿੰਦਰ ਕਿੱਤਣਾ ਨੇ ਨੰਗਲ ਚੌਕ 'ਚ ਲਗਾਏ ਡਾ. ਅੰਬੇਡਕਰ ਦੇ ਬੁੱਤ ਦਾ ਮਾਮਲਾ ਡੀ. ਸੀ. ਕੋਲ ਉਠਾਇਆ
Ad Position 24